ਲਾਈਨਜ਼ ਕਲੱਬ ਬੇਗੋਵਾਲ 20 ਹਜ਼ਾਰ ਦੀ ਮਾਲੀ ਸਹਾਇਤਾ ਦਿੱਤੀ
ਲਾਈਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਲੋੜਵੰਦ ਪਰਿਵਾਰ ਨੂੰ ਇਲਾਜ ਲਈ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ
Publish Date: Tue, 29 Sep 2026 08:37 PM (IST)
Updated Date: Tue, 29 Sep 2026 08:39 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ : ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਲਾਈਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਤੋਰਦਿਆਂ ਪਿੰਡ ਕਾਲੂਵਾਲ ਦੇ ਪਰਿਵਾਰ ਨੂੰ ਇਲਾਜ ਲਈ ਸਹਾਇਤਾ ਵਜੋਂ 20 ਹਜ਼ਾਰ ਰੁਪਏ ਰਾਸ਼ੀ ਭੇਂਟ ਕੀਤੀ ਗਈ। ਇਹ ਮਾਲੀ ਸਹਾਇਤਾ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੇ ਡਿਸਟ੍ਰਿਕਟ ਚੇਅਰਮੈਨ ਵਿਰਸਾ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਲਾਈਨਜ਼ ਕਲੱਬ ਬੇਗੋਵਾਲ ਸੇਵਾ ਦੇ ਸੀਨੀਅਰ ਮੈਬਰ ਕੈਪਟਨ ਜੋਗਾ ਸਿੰਘ ਤੇ ਲਖਵੀਰ ਸਿੰਘ ਨੇ ਲਾਈਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਪਰਿਵਾਰ ਨੂੰ ਸਹਾਇਤਾ ਦੇਣ ਮੌਕੇ ਨੇ ਕਿਹਾ ਕਿ ਲੋੜਵੰਦ ਤੇ ਬੇਸਹਾਰਾ ਪਰਿਵਾਰਾਂ ਦੀ ਮੁਸ਼ਕਲ ਘੜੀ ਵਿੱਚ ਬਾਂਹ ਫੜਨਾ ਹੀ ਸੰਸਥਾ ਦਾ ਮੁੱਖ ਉਦੇਸ਼ ਹੈ ਤੇ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਕਲੱਬ ਮੈਂਬਰਾਂ ਨੇ ਕਿਹਾ ਕਿ ਇਲਾਜ ਕਰਵਾਉਣ ਵਿੱਚ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦੀ ਸਮਰੱਥਾ ਅਨੁਸਾਰ ਸਹਾਇਤਾ ਕਰਨਾ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ। ਪਰਿਵਾਰ ਵੱਲੋਂ ਲਾਈਨਜ਼ ਕਲੱਬ ਬੇਗੋਵਾਲ ਸੇਵਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਟੀਮ ਮੈਬਰ ਚੰਕੀ ਸਧਾਣਾ, ਮਨਜਿੰਦਰ ਸਿੰਘ, ਸਿਮਰਜੀਤ ਸਿੰਘ, ਮੱਖਣ ਸਿੰਘ ਦਵਿੰਦਰ ਦਵਿੰਦਰ ਸਿੰਘ ਡਿੰਪਲ ਆਦਿ ਹਾਜ਼ਰ ਸਨ।