ਲਾਇਨਜ਼ ਕਲੱਬ ਬੇਗੋਵਾਲ ਨੇ ਅਨਾਥ ਆਸ਼ਰਮ ਨੂੰ ਦਿੱਤਾ ਰਾਸ਼ਨ ਲਾਇਨਜ਼ ਕਲੱਬ ਬੇਗੋਵਾਲ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਵਿਖੇ ਰਾਸ਼ਨ ਦਿੱਤਾ
Publish Date: Sat, 14 Nov 2026 07:31 PM (IST)
Updated Date: Sat, 14 Nov 2026 07:33 PM (IST)
--ਮਨੁੱਖਤਾ ਦੀ ਸੇਵਾ ਕਰਨਾ ਹਰ ਇਨਸਾਨ ਦਾ ਮੁੱਢਲਾ ਫਰਜ਼ : ਬੰਟੀ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਲਾਇਨਜ਼ ਕਲੱਬ ਬੇਗੋਵਾਲ ਕਲੱਬ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਸਮਾਜ ਸੇਵਾ ਦੀ ਪਹਿਲਕਦਮੀ ਕਰਦਿਆਂ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਬੇਗੋਵਾਲ ਵਿਖੇ ਭਾਰੀ ਮਾਤਰਾ ਵਿੱਚ ਰਾਸ਼ਨ ਭੇਟ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਹੀ ਇਸ ਸੇਵਾ ਕਾਰਜ ਨੂੰ ਸਫਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ। ਅਜਿਹੀ ਸੰਸਥਾ ਵਿੱਚ ਮਨੁੱਖਤਾ ਦੀ ਭਲਾਈ ਤੇ ਲੋੜਵੰਦਾਂ ਦੀ ਸੇਵਾ ਲਈ ਯੋਗਦਾਨ ਪਾਉਣਾ ਸਾਡਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਇਸ ਮੌਕੇ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ ਤੇ ਭਵਿੱਖ ਵਿੱਚ ਵੀ ਕਲੱਬ ਦੇ ਸੇਵਾ ਮਿਸ਼ਨ ਨੂੰ ਹੋਰ ਅੱਗੇ ਵਧਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਦੇ ਮੁੱਖ ਸੇਵਾਦਾਰ ਕਸ਼ਮੀਰ ਸਿੰਘ ਸ਼ਾਹੀ ਯੂਐੱਸਏ ਨੇ ਲਾਇਨਜ਼ ਕਲੱਬ ਬੇਗੋਵਾਲ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਪਾਇਆ ਗਿਆ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਜਿਹੀਆਂ ਸੰਸਥਾਵਾਂ ਲੋੜਵੰਦਾਂ ਦੀ ਬਾਂਹ ਫੜਨ ਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਤੋ ਇਲਾਵਾ ਚੇਅਰਮੈਨ ਵਿਰਸਾ ਸਿੰਘ ਬੇਗੋਵਾਲ, ਸੰਗਤ ਸਿੰਘ ਸੁਦਾਮਾ, ਕਸ਼ਮੀਰ ਸਿੰਘ ਸਾਹੀ, ਸਰਬਜੀਤ ਸਿੰਘ ਬਬਲਾ, ਸਿਮਰਜੀਤ ਸਿੰਘ, ਹਰਵਿੰਦਰ ਸਿੰਘ ਸੁਖਵਿੰਦਰ ਸਿੰਘ ਪ੍ਰੇਮ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ ਅੰਮ੍ਰਿਤਪਾਲ ਬਾਜਵਾ ਤੇ ਹੋਰ ਕਈ ਹਾਜ਼ਰ ਸਨ।