ਬੇਗੋਵਾਲ ਸੇਵਾ ਵੱਲੋਂ ਲੋੜਵੰਦ ਪਰਿਵਾਰ ਨੂੰ ਦਿੱਤੀ 15 ਹਜ਼ਾਰ ਦੀ ਸਹਾਇਤਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਲੋੜਵੰਦ ਪਰਿਵਾਰ ਦੇ ਇਲਾਜ ਲਈ 15 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ
Publish Date: Sat, 21 Nov 2026 07:38 PM (IST)
Updated Date: Sat, 21 Nov 2026 07:40 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਆਪਣੇ ਸਮਾਜ ਸੇਵਾ ਦੇ ਮਿਸ਼ਨ ਨੂੰ ਅੱਗੇ ਤੋਰਦਿਆਂ ਇੱਕ ਲੋੜਵੰਦ ਪਰਿਵਾਰ ਦੀ ਮਦਦ ਲਈ ਪਹਿਲਕਦਮੀ ਕੀਤੀ ਗਈ। ਕਲੱਬ ਵੱਲੋਂ ਪਿੰਡ ਮੁਬਾਰਕਪੁਰ ਬਾਉਲੀ ਦੇ ਵਸਨੀਕ ਰਣਜੀਤ ਸਿੰਘ ਪੁੱਤਰ ਦਲੀਪ ਸਿੰਘ ਦੇ ਇਲਾਜ ਲਈ 15 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਤੇ ਚੇਅਰਮੈਨ ਐੱਮਜੇਐੱਫ ਲਾਇਨ ਵਿਰਸਾ ਸਿੰਘ ਨੇ ਕਿਹਾ ਕਿ ਲੋੜਵੰਦ ਤੇ ਬੇਸਹਾਰਾ ਪਰਿਵਾਰਾਂ ਦੀ ਮਦਦ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਕਲੱਬ ਦੇ ਚੇਅਰਮੈਨ ਵਿਰਸਾ ਸਿੰਘ ਨੇ ਕਲੱਬ ਵੱਲੋਂ ਚਲਾਈਆਂ ਜਾ ਰਹੀਆਂ ਸੇਵਾ ਦੇ ਕਾਰਜਾਂ ਤੇ ਸੇਵਾ ਦੇ ਮਿਸ਼ਰਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਲੱਬ ਦਾ ਇੱਕੋ-ਇੱਕ ਮਕਸਦ ਹੈ ਮਨੁੱਖਤਾ ਤੇ ਸੇਵਾ ਦੇ ਕਾਰਜ ਵਿੱਚ ਹਿੱਸਾ ਪਾਉਣਾ ਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਇਸ ਮੌਕੇ ਪੀਐੱਮ ਜੇਐੱਫ ਲਾਇਨ ਵਿਰਸਾ ਸਿੰਘ ਕਲੱਬ ਪ੍ਰਧਾਨ ਦਰਸ਼ਨ ਸਿੰਘ, ਲਾਇਨ ਚੰਕੀ ਸਧਾਣਾ, ਲਾਇਨ ਜੋਗਾ ਸਿੰਘ, ਲਖਵੀਰ ਸਿੰਘ, ਰਣਜੀਤ ਸਿੰਘ ਤੇ ਹੋਰ ਕਈ ਹਾਜ਼ਰ ਸਨ।