100ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ 100ਵੇਂ ਰਾਸ਼ਨ ਵੰਡ ਸਮਾਗਮ ਦੇ ਨਾਲ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਅਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਮਨਾਇਆ ਸੇਵਾ ਦਾ ਉਤਸਵ
Publish Date: Tue, 22 Sep 2026 06:42 PM (IST)
Updated Date: Tue, 22 Sep 2026 06:45 PM (IST)
ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਮਨਾਇਆ ਸੇਵਾ ਦਾ ਉਤਸਵ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਉਦੇਸ਼ ਨਾਲ ਨਿਰੰਤਰ ਸੇਵਾ ਕਾਰਜ ਕਰ ਰਹੇ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਵੱਲੋਂ 100ਵਾਂ ਰਾਸ਼ਨ ਵੰਡ ਸਮਾਗਮ ਹੋਟਲ ਗ੍ਰੈਂਡ ਐਂਬੈਸਡਰ, ਫਗਵਾੜਾ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸੇਵਾ ਦੇ ਇਸ ਮਹੱਤਵਪੂਰਨ ਪੜਾਅ ਨੂੰ ਲੈ ਕੇ ਕਲੱਬ ਦੇ ਚਾਰਟਰ ਪ੍ਰਧਾਨ ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਤੇ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਸਮੇਤ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸਹਿਯੋਗੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ’ਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਮੇਅਰ ਰਾਮਪਾਲ ਉੱਪਲ, ਪੀਡੀਜੀ ਲਾਇਨ ਪਰਮਜੀਤ ਸਿੰਘ ਚਾਵਲਾ, ਹਰਦੀਪ ਸਿੰਘ ਖੜਕਾ, ਹਰੀਸ਼ ਬੰਗਾ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜੇ ਪਤਵੰਤਿਆਂ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ। ਲਾਇਨ ਗੁਰਦੀਪ ਸਿੰਘ ਕੰਗ ਨੇ ਸਮੂਹ ਮਹਿਮਾਨਾਂ ਦਾ ਹਾਰਦਿਕ ਸਵਾਗਤ ਕਰਦਿਆਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਨੂੰ ਲਗਾਤਾਰ ਜਾਰੀ ਰੱਖਦਿਆਂ ਸੰਸਥਾਵਾਂ ਅੱਜ ਆਪਣੇ 100ਵੇਂ ਰਾਸ਼ਨ ਵੰਡ ਸਮਾਗਮ ਤੱਕ ਪਹੁੰਚੀਆਂ ਹਨ। ਇਸ ਦੌਰਾਨ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਨਿਯਮਤ ਤੌਰ ’ਤੇ ਰਾਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੰਸਥਾ ਵੱਲੋਂ ਸਮਾਜ ਸੇਵਾ ਦੇ ਵੱਖ-ਵੱਖ ਕਾਰਜਾਂ ਵਿੱਚ ਵੀ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਇਸ ਮੌਕੇ ਬੋਲਦਿਆਂ ਵਿਜੇ ਚੋਪੜਾ ਨੇ ਸੰਸਥਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ 100ਵੇਂ ਰਾਸ਼ਨ ਵੰਡ ਸਮਾਗਮ ਦੇ ਮੌਕੇ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਸਮਾਜ ਦੇ ਹਰੇਕ ਸਮਰੱਥ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮਾਜਿਕ ਸੰਸਥਾਵਾਂ ਮਿਲ ਕੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦੀਆਂ ਹਨ ਤਾਂ ਇਸ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਦਾ ਹੈ। ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਨੇ ਕਿਹਾ ਕਿ 100ਵਾਂ ਰਾਸ਼ਨ ਵੰਡ ਸਮਾਗਮ ਸਿਰਫ਼ ਇੱਕ ਗਿਣਤੀ ਨਹੀਂ, ਸਗੋਂ ਉਨ੍ਹਾਂ ਸਾਰੇ ਸਹਿਯੋਗੀਆਂ ਤੇ ਸੇਵਾਭਾਵੀ ਲੋਕਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਲਾਇਨ ਗੁਰਦੀਪ ਸਿੰਘ ਕੰਗ ਦੀ ਸੁਚੱਜੀ ਅਗਵਾਈ ਹੇਠ ਇਸ ਮੁਹਿੰਮ ਨੂੰ ਲਗਾਤਾਰ ਆਪਣਾ ਸਹਿਯੋਗ ਦਿੱਤਾ। ਲਾਇਨ ਗੁਰਦੀਪ ਸਿੰਘ ਕੰਗ ਨੇ ਇਸ ਸੇਵਾ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਦਾਨੀ ਸੱਜਣਾਂ, ਮੈਂਬਰਾਂ ਤੇ ਸਮਾਜ ਸੇਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ 100ਵਾਂ ਪੜਾਅ ਮੰਜ਼ਿਲ ਨਹੀਂ, ਸਗੋਂ ਸੇਵਾ ਦੇ ਨਵੇਂ ਸੰਕਲਪ ਦੀ ਸ਼ੁਰੂਆਤ ਹੈ। ਸਮਾਗਮ ਦੌਰਾਨ ਸਮਾਜ ਸੇਵਾ ਤੋਂ ਇਲਾਵਾ ਸਿੱਖਿਆ ਅਤੇ ਮੈਡੀਕਲ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਦੇ ਰਹੇ ਅਧਿਆਪਕਾਂ ਤੇ ਡਾਕਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੰਚ ਦਾ ਸੰਚਾਲਨ ਮਾਸਟਰ ਵਰਿੰਦਰ ਸਿੰਘ ਕੰਬੋਜ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਉਦਯੋਗਪਤੀ ਅਸ਼ੋਕ ਸੇਠੀ, ਆਈਪੀ ਖੁਰਾਨਾ, ਸਮਾਜ ਸੇਵਿਕਾ ਚੰਚਲ ਸੇਠ, ਐੱਨਆਰਆਈ ਲਾਇਨ ਸੁਖਦੇਵ ਰਾਜ ਮਨੀਲਾ, ਰਾਣਾ ਕੁਲਥਮੀਆ, ਲਾਇਨ ਸੰਜੀਵ ਲਾਂਬਾ, ਲਾਇਨ ਸਤਵਿੰਦਰ ਸਿੰਘ ਭਮਰਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਐੱਸਪੀ ਬਸਰਾ, ਆਲ ਇੰਡੀਆ ਐਂਟੀ ਕਰੱਪਸ਼ਨ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਚੰਦਰਸ਼ੇਖਰ ਖੁੱਲਰ ਸਮੇਤ ਲਾਇਨ ਡਾ. ਅਮਿਤ ਸ਼ਰਮਾ, ਪ੍ਰਿੰਸੀਪਲ ਰਣਜੀਤ ਗੋਗਨਾ, ਪ੍ਰਿੰਸੀਪਲ ਰੀਟਾ ਥਾਪਰ, ਅਨੂ ਆਜ਼ਾਦ, ਬੋਬੀ ਚੰਮ, ਪੰਡਿਤ ਰੋਹਿਤ ਭਾਰਗਵ, ਪੰਡਿਤ ਵੇਦ ਪ੍ਰਕਾਸ਼, ਜ਼ੋਨ ਚੇਅਰਮੈਨ ਲਾਇਨ ਮੀਨੂ ਭੁੱਟਾ, ਲਾਇਨਜ਼ ਪ੍ਰਧਾਨ ਵਿਨੀਤਾ ਕੁਮਾਰੀ, ਮਨੀਸ਼ ਕਨੌਜੀਆ, ਨਵਿਤਾ ਛਾਬੜਾ ਪ੍ਰਧਾਨ ਇੰਨਰਵ੍ਹੀਲ ਕਲੱਬ, ਲਾਇਨ ਕੁਲਵਿੰਦਰ ਸਿੱਧੂ, ਲਾਇਨ ਸੁਨੀਲ ਢੀਂਗਰਾ, ਲਾਇਨ ਦਵਿੰਦਰ ਸਿੰਘ, ਲਾਇਨ ਜਤਿੰਦਰ ਸਹਿਦੇਵ, ਲਾਇਨ ਪਵਨ ਕੁਮਾਰ, ਲਾਇਨ ਰਾਜੇਸ਼ ਕੁਮਾਰ ਬੰਗਾ, ਲਾਇਨ ਰਣਧੀਰ ਕਰਵਲ, ਲਾਇਨ ਗੌਰਵ ਕਪੂਰ, ਲਾਇਨ ਨਿਖਿਲ ਵਧਵਾ, ਲਾਇਨ ਸਤਵਿੰਦਰ ਸਿੰਘ ਜੱਸਲ, ਲਾਇਨ ਵਿਪਨ ਸ਼ਰਮਾ, ਲਾਇਨ ਚੇਤਨ ਅਰੋੜਾ, ਲਾਇਨ ਵਿਨੈ ਕੁਮਾਰ ਬਿੱਟੂ, ਲਾਇਨ ਸ਼ਾਮ ਸੁੰਦਰ, ਸ਼ਵਿੰਦਰ ਨਿਸ਼ਚਲ, ਵੀਪੀ ਸਿੰਘ ਅਰੋੜਾ, ਨਰਿੰਦਰ ਕੁਮਾਰ, ਮਨੀਸ਼ ਕੁਮਾਰ, ਸ਼ੀਤਲ ਕੋਹਲੀ, ਬੀਐੱਮ ਪੁਰੀ, ਵਿਜੇ ਅਰੋੜਾ, ਰੋਹਿਤ ਚੋਪੜਾ, ਆਰਤੀ ਚੋਪੜਾ, ਵਿਕਾਸ ਚੋਪੜਾ, ਹਰਮਨ, ਵਿਨੀਤਾ ਅਹਿਮ, ਪ੍ਰਿਆ ਚੋਪੜਾ, ਸਮਾਜ ਸੇਵਕ ਸਤੀਸ਼ ਬੱਗਾ, ਪੰਕਜ ਸਿੰਘ ਰਾਵਤ ਕੰਪਿਊਟਰ ਟੀਚਰ, ਸੰਸਥਾ ਨਾਲ ਜੁੜੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।