ਲਾਇਨਜ਼ ਕਲੱਬ ਪ੍ਰਾਈਡ ਨੇ ਕੀਤਾ ਡਾਕਟਰਾਂ ਤੇ ਅਧਿਆਪਕਾਂ ਦਾ ਸਨਮਾਨ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਅਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਡਾਕਟਰਾਂ ਤੇ ਅਧਿਆਪਕਾਂ ਦਾ ਕੀਤਾ ਸਨਮਾਨ
Publish Date: Fri, 25 Sep 2026 07:20 PM (IST)
Updated Date: Fri, 25 Sep 2026 07:21 PM (IST)
ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਵੀ ਦਿੱਤਾ ਸਹਿਯੋਗ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼ਹਿਰ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਤੇ ਬਾਬਾ ਬਾਲਕ ਨਾਥ ਸੇਵਾ ਸੰਮਤੀ ਵੱਲੋਂ ਡਾਕਟਰਾਂ ਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਕਲੱਬ ਦੇ ਚਾਰਟਰ ਪ੍ਰਧਾਨ ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਮੇਅਰ ਰਾਮਪਾਲ ਉੱਪਲ ਤੋਂ ਇਲਾਵਾ ਪੀਡੀਜੀ ਲਾਇਨ ਪਰਮਜੀਤ ਸਿੰਘ ਚਾਵਲਾ, ਪੀਡੀਜੀ ਲਾਇਨ ਹਰਦੀਪ ਸਿੰਘ ਖੜਕਾ, ਪੀਡੀਜੀ ਲਾਇਨ ਹਰੀਸ਼ ਬੰਗਾ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜੇ ਪਤਵੰਤਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਦੌਰਾਨ ਸਿੱਖਿਆ ਤੇ ਮੈਡੀਕਲ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਦੇ ਰਹੇ ਡਾ. ਐੱਸ ਰਾਜਨ, ਡਾ. ਪੁਨੀਤ ਨਰੂਲਾ, ਡਾ. ਅਮਿਤ ਸ਼ਰਮਾ, ਡਾ. ਸੰਜੀਵ ਸਰੋਏ ਤੋਂ ਇਲਾਵਾ ਪ੍ਰਿੰਸੀਪਲ ਰਣਜੀਤ ਕੁਮਾਰ ਗੋਗਨਾ, ਪ੍ਰਿੰਸੀਪਲ ਰੀਟਾ ਥਾਪਰ, ਮਾਸਟਰ ਵਰਿੰਦਰ ਸਿੰਘ ਕੰਬੋਜ ਤੇ ਪੰਕਜ ਸਿੰਘ ਰਾਵਤ ਕੰਪਿਊਟਰ ਟੀਚਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਸੇਵਾ ਵਿੱਚ ਵਢਮੁੱਲਾ ਯੋਗਦਾਨ ਪਾ ਰਹੀਆਂ ਸ਼ਹਿਰ ਦੀਆਂ ਅਨੇਕਾਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਇੱਕ ਸਿਹਤਮੰਦ ਤੇ ਪੜ੍ਹੇ ਲਿਖੇ ਸਮਾਜ ਦੀ ਸੰਰਚਨਾ ਵਿਚ ਡਾਕਟਰਾਂ ਤੇ ਅਧਿਆਪਕਾਂ ਦੀ ਬਹੁਤ ਅਹਿਮ ਭੂਮਿਕਾ ਰਹਿੰਦੀ ਹੈ। ਹਾਜ਼ਰ ਪਤਵੰਤਿਆਂ ਨੇ ਲਾਇਨ ਗੁਰਦੀਪ ਸਿੰਘ ਕੰਗ ਸਮੇਤ ਦੋਵੇਂ ਸੰਸਥਾਵਾਂ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਟੇਜ ਦੀ ਸੇਵਾ ਮਾਸਟਰ ਵਰਿੰਦਰ ਸਿੰਘ ਕੰਬੋਜ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸਮਾਜ ਸੇਵਿਕਾ ਚੰਚਲ ਸੇਠ, ਐੱਨਆਰਆਈ ਲਾਇਨ ਸੁਖਦੇਵ ਰਾਜ ਮਨੀਲਾ, ਰਾਣਾ ਕੁਲਥਮੀਆ, ਲਾਇਨ ਸੰਜੀਵ ਲਾਂਬਾ, ਲਾਇਨ ਸਤਵਿੰਦਰ ਸਿੰਘ ਭਮਰਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਐੱਸਪੀ ਬਸਰਾ, ਆਲ ਇੰਡੀਆ ਐਂਟੀ ਕਰੱਪਸ਼ਨ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਚੰਦਰਸ਼ੇਖਰ ਖੁੱਲਰ, ਮਨੀਸ਼ ਕਨੌਜੀਆ, ਨਵਿਤਾ ਛਾਬੜਾ ਪ੍ਰਧਾਨ ਇੰਨਰਵ੍ਹੀਲ ਕਲੱਬ, ਲਾਇਨ ਕੁਲਵਿੰਦਰ ਸਿੱਧੂ, ਲਾਇਨ ਸੁਨੀਲ ਢੀਂਗਰਾ, ਲਾਇਨ ਦਵਿੰਦਰ ਸਿੰਘ, ਲਾਇਨ ਜਤਿੰਦਰ ਸਹਿਦੇਵ, ਲਾਇਨ ਪਵਨ ਕੁਮਾਰ, ਲਾਇਨ ਰਣਧੀਰ ਕਰਵਲ, ਲਾਇਨ ਗੌਰਵ ਕਪੂਰ, ਲਾਇਨ ਨਿਖਿਲ ਵਧਵਾ, ਲਾਇਨ ਸਤਵਿੰਦਰ ਸਿੰਘ ਜੱਸਲ, ਲਾਇਨ ਵਿਪਨ ਸ਼ਰਮਾ, ਲਾਇਨ ਚੇਤਨ ਅਰੋੜਾ, ਲਾਇਨ ਵਿਨੈ ਕੁਮਾਰ ਬਿੱਟੂ, ਲਾਇਨ ਸ਼ਾਮ ਸੁੰਦਰ, ਵੀਪੀ ਸਿੰਘ ਅਰੋੜਾ, ਸ਼ੀਤਲ ਕੋਹਲੀ, ਬੀਐੱਮ ਪੁਰੀ ਆਦਿ ਹਾਜ਼ਰ ਸਨ।