ਲਾਇਨਜ਼ ਕਲੱਬ ਪ੍ਰਿੰਸ ਨੇ ਲੋੜਵੰਦ ਪਰਿਵਾਰ ਨੂੰ ਦਿੱਤੀ ਮਾਲੀ ਮਦਦ
ਲਾਇਨਜ਼ ਕਲੱਬ ਪ੍ਰਿੰਸ ਵਲੋਂ ਲੋੜਵੰਦ ਲੜਕੀ ਦੇ ਵਿਆਹ ਤੇ ਦਿੱਤੀ ਗਈ ਆਰਥਿਕ ਸਹਾਇਤਾ
Publish Date: Fri, 06 Feb 2026 09:53 PM (IST)
Updated Date: Fri, 06 Feb 2026 09:56 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਪ੍ਰਿੰਸ ਵੱਲੋਂ ਮੇਹਰ ਸਿੰਘ ਦੀ ਅਗਵਾਈ ਵਿਚ ਪਿੰਡ ਦੀਪੇਵਾਲ ਵਿਖੇ ਇਕ ਲੋੜਵੰਦ ਲੜਕੀ ਦੇ ਵਿਆਹ ਵਾਸਤੇ ਆਰਥਿਕ ਸਹਾਇਤਾ ਦਿੱਤੀ ਗਈ। ਇਸ ਸਮੇਂ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਹੋਏ। ਇਸ ਮੌਕੇ ਕਲੱਬ ਦੇ ਪ੍ਰਧਾਨ ਮੇਹਰ ਸਿੰਘ ਨੇ ਕਿਹਾ ਕਿ ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਹਰ ਸਾਲ ਵੱਖ-ਵੱਖ ਤਰ੍ਹਾਂ ਦੇ ਮੁਫ਼ਤ ਮੈਡੀਕਲ, ਪੋਲੀਓ ਆਦਿ ਕੈਂਪ ਲਗਾ ਕੇ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਤਰੀਕਿਆਂ ਨਾਲ ਲੋੜਵੰਦਾਂ ਦੀ ਮਦਦ ਦੀ ਵੀ ਕੀਤੀ ਜਾਂਦੀ ਹੈ, ਜਿਸ ਤਹਿਤ ਲੋੜਵੰਦ ਲੜਕੀਆਂ ਦੀ ਸ਼ਾਦੀ ਤੇ ਆਰਥਿਕ ਸਹਾਇਤਾ, ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਤੇ ਲੋੜਵੰਦਾਂ ਨੂੰ ਇਲਾਜ ਵਾਸਤੇ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਸਹਿਯੋਗ ਦੇਣ ਲਈ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਪ੍ਰਿੰਸ ਦੇ ਪ੍ਰਧਾਨ ਮੇਹਰ ਸਿੰਘ ਤੋਂ ਇਲਾਵਾ ਅਜੀਤ ਸਿੰਘ, ਜੀਤ ਸਿੰਘ, ਹੀਰਾ ਸਿੰਘ, ਜਰਨੈਲ ਸਿੰਘ ਖਿੰਡਾ, ਜਰਨੈਲ ਸਿੰਘ ਜੰਮੂ, ਨਿਰਮਲ ਜੀਤ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਕੁਮਾਰ, ਧਰਮਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਘੋਤਰਾ ਆਦਿ ਵੀ ਹਾਜ਼ਰ ਸਨ।