ਲਾਇਨਜ਼ ਕਲੱਬ ਨੇ ਲਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ
ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵੱਲੋਂ ਤਲਵੰਡੀ ਕੂਕਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ
Publish Date: Sun, 01 Mar 2026 08:07 PM (IST)
Updated Date: Sun, 01 Mar 2026 08:10 PM (IST)
ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ
ਨਡਾਲਾ : ਸਮਾਜ ਸੇਵਾ ਦੇ ਖੇਤਰ ਵਿੱਚ ਅਗਾਂਹਵਧੂ ਭੂਮਿਕਾ ਨਿਭਾ ਰਹੀ ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵੱਲੋਂ ਤਲਵੰਡੀ ਕੂਕਾ ਦੇ ਅੱਡਾ ਕੂਕਾ ਵਿੱਚ ਹੋਲੇ ਮਹੱਲੇ ਦੇ ਸਬੰਧ ਅਤੇ ਬਾਬਾ ਮੁਤਾਬ ਦਾਸ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਪਰਮਿੰਦਰ ਸਿੰਘ ਥਿੰਦ ਅਤੇ ਉਨ੍ਹਾਂ ਦੀ ਮਾਹਿਰ ਟੀਮ ਨੇ ਵੱਖ-ਵੱਖ ਉਮਰ ਵਰਗਾਂ ਦੇ ਕੁੱਲ 95 ਲੋਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 30 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ। ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਾਸੀਆਂ ਨੇ ਲਾਭ ਉਠਾਇਆ। ਕਈ ਮਰੀਜ਼ਾਂ ਨੂੰ ਨਜ਼ਰ ਦੀ ਕਮੀ, ਮੋਤੀਆਬਿੰਦ ਸਮੇਤ ਅੱਖਾਂ ਨਾਲ ਸਬੰਧਿਤ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਲੱਬ ਦੇ ਚੇਅਰਮੈਨ ਹੈਪੀ ਜੁਲਕਾ ਅਤੇ ਪ੍ਰਧਾਨ ਮਨਜੀਤ ਕੌਰ ਲਾਲੀਆ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਚੁਣੇ ਗਏ 30 ਮਰੀਜ਼ਾਂ ਦੇ ਅਪਰੇਸ਼ਨ ਕਲੱਬ ਵੱਲੋਂ ਮੁਫ਼ਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਲੱਬ ਵੱਲੋਂ ਉਕਤ ਸਥਾਨ ’ਤੇ 2 ਮਾਰਚ ਨੂੰ ਇੱਕ ਹੋਰ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਹੈਪੀ ਜੁਲਕਾ, ਪ੍ਰਧਾਨ ਮਨਜੀਤ ਕੌਰ ਲਾਲੀਆ, ਹੈਪੀ ਖਿੰਦੜੀਆ, ਵਨੀਤ ਜੁਲਕਾ, ਸੁਰਿੰਦਰ ਸਿੰਘ ਚੀਮਾ, ਭੁਪਿੰਦਰ ਸਿੰਘ, ਦੀਪਕ ਕੁਮਾਰ ਜਿਊਲਰ, ਰਾਧੇ ਸ਼ਿਆਮ, ਵਿਰਸਾ ਸਿੰਘ, ਸਰਪੰਚ ਹਰਜਿੰਦਰ ਸਿੰਘ ਤਲਵੰਡੀ, ਪ੍ਰਭਜੋਤ ਸਿੰਘ ਘੁੰਮਣ, ਜੋਗਿੰਦਰ ਸਿੰਘ, ਦਲੀਪ ਸਿੰਘ, ਕੁਲਵਿੰਦਰ ਸਿੰਘ, ਅਤਰ ਸਿੰਘ, ਨਰਿੰਦਰ ਸਿੰਘ, ਭਜਨ ਸਿੰਘ, ਰਤਨ ਸਿੰਘ, ਲਕਸ਼ ਚੌਧਰੀ ਭੁਲੱਥ, ਅਰਸ਼ ਕਪੂਰ, ਪੁਸ਼ਕਰ ਭਾਟੀਆ, ਡਾਕਟਰ ਮਨਿੰਦਰ ਸਿੰਘ, ਦਸੋਂਧਾ ਸਿੰਘ, ਬਲਵਿੰਦਰ ਸਿੰਘ, ਸੂਰਜ ਜੁਲਕਾ ਸਮੇਤ ਹੋਰ ਕਈ ਹਾਜ਼ਰ ਸਨ।