ਲੋਜਪਾ ਵੱਲੋਂ ਕਾਂਗਰਸੀ ਵਿਧਾਇਕ ਵੱਲੋਂ ਦਿੱਤੇ ਬਿਆਨ ਦੀ ਨਿੰਦਾ
ਲੋਜਪਾ ਵੱਲੋਂ ਕਾਂਗਰਸੀ ਵਿਧਾਇਕ ਵੱਲੋਂ ਦਿੱਤੇ ਬਿਆਨ ਦੀ ਨਿੰਦਾ
Publish Date: Tue, 10 Mar 2026 09:54 PM (IST)
Updated Date: Tue, 10 Mar 2026 09:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਪਾਰਟੀ ਨਾਲ ਸਬੰਧਤ ਇਕ ਵਿਧਾਇਕ ਨੇ ਕਿਹਾ ਕਿ ਹਜ਼ਾਰ ਰੁਪਏ ਲੈ ਕੇ ਕਿਹੜੇ ਸੂਰਮੇ ਜੰਮਣਗੀਆਂ ਮਹਿਲਾਵਾਂ ਦੇ ਦਿੱਤੇ ਸ਼ਰਮਨਾਕ ਬਿਆਨ ਦੀ ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਦੀ ਸਮੁੱਚੀ ਲੀਡਰਸ਼ਿਪ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੂੰ ਇਕ ਵਿਸ਼ੇਸ਼ ਮੰਗ ਪੱਤਰ ਭੇਜਦੇ ਹੋਏ ਤੁਰੰਤ ਪੰਜਾਬ ਦੀਆਂ ਸ਼ੇਰਨੀਆਂ ਅਖਵਾਉਣ ਵਾਲੀਆਂ ਮਾਵਾਂ-ਭੈਣਾਂ ਦਾ ਅਪਮਾਨ ਕਰਨ ਵਾਲੇ ਪੰਜਾਬ ਦੇ ਕਾਂਗਰਸੀ ਵਿਧਾਇਕ ਨੂੰ ਤੁਰੰਤ ਬਾਹਰ ਦਾ ਰਸਤਾ ਵਿਖਾਉਣ ਦੀ ਪੁਰਜ਼ੋਰ ਮੰਗ ਕੀਤੀ। ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਮਹਿਮੀ ਤੇ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਕਾਂਗਰਸੀਆਂ ਦਾ ਦਿਮਾਗ ਤੇ ਸੰਤੁਲਨ ਪੂਰੀ ਤਰ੍ਹਾਂ ਵਿਗੜ ਚੁੱਕਿਆ ਹੈ। ਗਹਿਰੀਵਾਲਾ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੂੰ ਭੇਜੇ ਲਿਖਤੀ ਪੱਤਰ ਵਿਚ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੇ ਹੁਣ ਤੱਕ ਪੰਜਾਬ ਅੰਦਰ ਸੂਰਮਿਆਂ ਨੂੰ ਹੀ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀ ਅੱਖਾਂ ’ਤੇ ਪੱਟੀ ਬੰਨ੍ਹ ਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਅਪਮਾਨਿਤ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਲੋਕ ਜਨ ਸ਼ਕਤੀ ਪਾਰਟੀ ਇਸ ਦਾ ਸਖਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ। ਜੇ ਕਾਂਗਰਸੀ ਵਿਧਾਇਕ ਵੱਲੋਂ ਆਪਣੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੇ ਹੋਏ ਬਿਆਨ ’ਤੇ ਮੁਆਫੀ ਨਾ ਮੰਗੀ ਤਾਂ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਜਲਦ ਹੀ ਕਾਂਗਰਸ ਨੈਸ਼ਨਲ ਪ੍ਰਧਾਨ ਤੇ ਰਾਹੁਲ ਗਾਂਧੀ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਕੁਮਾਰ, ਸੰਜੇ ਸੰਦੀਪ ਕੁਮਾਰ, ਗੋਰਾ ਲਾਲ, ਸਤਪਾਲ ਬੰਸਲ, ਰਾਜ ਕੁਮਾਰ ਰਾਜੂ, ਹੈਪੀ ਕੁਮਾਰ, ਸੋਨੂ ਕੁਮਾਰ, ਸਤਪਾਲ ਬੰਸਲ, ਮੋਹਿਤ, ਅਸ਼ੋਕ ਕੁਮਾਰ, ਜੀਵਨ ਲਾਲ ਸਮੇਤ ਅਨੇਕਾਂ ਹੋਰ ਆਗੂ ਤੇ ਵਰਕਰ ਮੌਜੂਦ ਸਨ ।