ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ

ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਨਿਹੰਗ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ 1 ਦੋਸ਼ੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਵਿਚ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰਾ ਸਾਹਿਬ ਨਵਾਬ ਕਪੂਰ ਸਿੰਘ ਛਾਉਣੀ ਵਿਚ ਇਕ ਹੀ ਦਲ ਦੇ ਨਿਹੰਗ ਸਿੰਘਾਂ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਇਕ ਕੁਲਦੀਪ ਸਿੰਘ ਉਰਫ ਸ਼ਹੀਦ ਨਿਵਾਸੀ ਪਿੰਡ ਤੋਲੇਵਾਲ ਜ਼ਿਲ੍ਹਾ ਸੰਗਰੂਰ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ ਸੀ ਇਸ ਮਾਮਲੇ ਵਿਚ ਥਾਣਾ ਮੁੱਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਪੁਲਿਸ ਨੇ ਜ਼ਿਲ੍ਹਾ ਮਾਨਸਾ ਨਾਲ ਸਬੰਧਤ 1 ਦੋਸ਼ੀ ਹਰਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ ਨਾਲ ਹੀ ਪੁਲਿਸ ਹੋਰ ਦੋਸ਼ੀਆਂ ਦੀ ਗਿ੍ਫਤਾਰੀ ਲਈ ਵੀ ਛਾਪੇਮਾਰੀ ਕਰ ਰਹੀ ਹੈ।