ਸੁਖਪਾਲ ਸਿੰਘ ਹੁੰਦਲ, ਕਪੂਰਥਲਾ

ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਜਾਣਕਾਰੀ ਦੇਣ ਲਈ ਕਾਂਜਲੀ ਰੋਡ 'ਤੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਜੈਵਿਕ ਵਿਭਿੰਨਤਾ ਪਾਰਕ ਵਿਖੇ ਵਿਸ਼ਾਲ ਮੋਕ ਡਰਿੱਲ ਕਰਵਾਈ ਗਈ। ਇਸ ਦੌਰਾਨ ਫਾਇਰ ਟੈਂਡਰ, ਆਵਾਜ਼ੀ ਯੰਤਰਾਂ ਅਤੇ ਸਪਰੇਅ ਆਦਿ ਦੇ ਪੂਰੇ ਸਾਜ਼ੋ-ਸਾਮਾਨ ਸਮੇਤ ਟਿੱਡੀ ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚੁਨੌਤੀ ਹੈ, ਜਿਸ ਦਾ ਸਾਨੂੰ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਟਿੱਡੀ ਦਲ ਦੇ ਹਮਲੇ ਸਮੇਂ ਸਪਰੇਅ ਕਰਨ ਲਈ ਮੋਟਰਾਂ 'ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੀਟਨਾਸ਼ਕਾਂ ਦੀ ਸਪਰੇਅ ਲਈ ਰੋਸ਼ਨੀ ਲਈ ਵੱਡੀਆਂ ਟਾਰਚਾਂ ਦੀ ਮਦਦ ਲਈ ਜਾਵੇ, ਕਿਉਂਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਵੁਸ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜ਼ਰੂਰਤ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੀਟਨਾਸ਼ਕ ਦਵਾਈ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿੰਘ ਨੇ ਕਿਹਾ ਕਿ ਟਿੱਡੀ ਦਲ ਟਿੱਡੀਆਂ ਦਾ ਸਮੂਹ ਹੁੰਦਾ ਹੈ, ਜੋ ਦਿਨ ਵੇਲੇ ਉੱਡਦਾ ਹੈ ਅਤੇ ਰਾਤ ਨੂੰ ਦਰੱਖਤਾਂ, ਝਾੜੀਆਂ 'ਤੇ ਆਰਾਮ ਦਰਦਾ ਹੈ। ਉਨ੍ਹਾਂ ਦੱਸਿਆ ਕਿ ਇਕ ਝੁੰਡ ਡਵਚ ਲੱਖਾਂ ਦੀ ਗਿਣਤੀ ਵਿਚ ਟਿੱਡੀਆਂ ਹੁੰਦੀਆਂ ਹਨ ਅਤੇ ਇਹ ਟਿੱਡੀਆਂ ਇਕ ਦਿਨ ਵਿਚ 150 ਕਿਲੋਮੀਟਰ ਤੱਕ ਦਾ ਸਫਰ ਤੈਅ ਕਰ ਸਕਦੀਆਂ ਹਨ ਅਤੇ ਛੋਟਾ ਝੁੰਡ 2500 ਆਦਮੀਆਂ ਦਾ ਇਕ ਦਿਨ ਦਾ ਖਾਣਾ ਖ਼ਰਾਬ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਟਿੱਡੀਆਂ ਸਾਡੀਆਂ ਫ਼ਸਲਾਂਅਤੇ ਹਰੇ ਮਾਦੇ ਦਾ ਨੁਕਸਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੀੜੇ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਇਸ ਨੂੰ ਸਮਝਦਾਰੀ ਨਾਲ ਨਸ਼ਟ ਕੀਤਾ ਜਾ ਸਕਦਾ ਹੈ ਅਤੇ ਹੋਣ ਵਾਲੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਢੋਲ, ਪੀਪੇ ਖੜਕਾ ਦੇ ਜਾਂ ਟਰੈਕਟਰਾਂ 'ਤੇ ਡੈਕ ਰਾਹੀਂ ਡਰਾਉਣੀਆਂ ਆਵਾਜ਼ਾਂ ਕੱਢ ਕੇ ਟਿੱਡੀਆਂ ਨੂੰ ਆਪਣੇ ਖੇਤਾਂ ਵਿਚੋਂ ਉਡਾਇਆ ਜਾਵੇ ਤਾਂ ਜੋ ਫ਼ਸਲ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿਚ ਤੁਰੰਤ ਖੇਤੀਬਾੜੀ, ਬਾਗਬਾਨੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਿ੍ਸ਼ੀ ਵਿਗਿਆਨ ਕੇਂਦਰ ਜਾਂ ਹੋਰ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਵਿਉਂਤਬੰਦੀ ਕੀਤੀ ਜਾ ਸਕੇ।

ਇਸ ਮੌਕੇ ਐੱਸਡੀਐੱਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐੱਸਡੀਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐੱਸਡੀਐਮ ਭੁਲੱਥ (ਵਾਧੂ ਚਾਰਜ ਫਗਵਾੜਾ) ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਡੀਐਸਪੀ ਡਾ. ਮੁਕੇਸ਼, ਸਕੱਤਰ ਜ਼ਿਲ੍ਹਾ ਪ੍ਰਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਜੁਗਰਾਜ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਮਨਪ੍ਰਰੀਤ ਸਿੰਘ, ਈਓ ਆਦਰਸ਼ ਸ਼ਰਮਾ, ਵਣ ਰੇਂਜ ਅਫ਼ਸਰ ਦਵਿੰਦਰ ਪਾਲ ਸਿੰਘ, ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਐੱਚਐੱਸ ਬਾਵਾ, ਖੇਤੀਬਾੜੀ ਅਫ਼ਸਰ ਅਸ਼ਵਨੀ ਕੁਮਾਰ, ਜਸਬੀਰ ਸਿੰਘ ਖਿੰਡਾ, ਜਸਵੰਤ ਰਾਏ, ਗੁਰਪ੍ਰਰੀਤ ਸਿੰਘ, ਪਰਮਜੀਤ ਸਿੰਘ, ਐੱਚਪੀਐੱਸ ਭਰੋਤ, ਮਨਜੀਤ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਬਲਕਾਰ ਸਿੰਘ, ਵਿਸ਼ਾਲ ਕੌਸ਼ਲ, ਇੰਜੀਨੀਅਰ ਜਗਦੀਸ਼ ਸਿੰਘ, ਰੇਸ਼ਮ ਸਿੰਘ ਧੰਜੂ, ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਅਤੇ ਸਾਰੇ ਨੋਡਲ ਅਫ਼ਸਰ ਮੌਜੂਦ ਸਨ।