ਗੁਰਪਾਲ ਪਰਹਾਰ, ਪਾਂਸ਼ਟਾ

ਲਾਕਡਾਉਨ ਦੇ ਚੱਲਦਿਆਂ ਸਮਾਜ ਸੇਵਾ ਵਿਚ ਵਢਮੁੱਲਾ ਯੋਗਦਾਨ ਪਾਉਣ ਵਾਲੀ ਮਾਨਵਤਾ ਦੀ ਸੇਵਾ ਸੰਸਥਾ ਪਿੰਡ ਸਾਹਨੀ ਵਲੋਂ ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਇਕ ਨਿਵੇਕਲਾ ਉਪਰਾਲਾ ਕਰਦਿਆਂ ਸ਼ਿਵ ਮੰਦਿਰ ਪਿੰਡ ਸਾਹਨੀ ਵਿਖੇ ਗੁਰੂ ਨਾਨਕ ਮੋਦੀ ਖਾਨਾ ਖੋਲਿ੍ਹਆ ਗਿਆ ਤਾਂ ਜੋ ਕੋਰੋਨਾ ਵਾਇਰਸ ਦੇ ਚੱਲਦਿਆਂ ਲੋੜਵੰਦ ਪਰਿਵਾਰਾਂ ਨੂੰ ਸਸਤੇ ਭਾਅ 'ਤੇ ਕਰਿਆਨੇ ਦਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ ਜਿਸ ਦਾ ਉਦਘਾਟਨ ਮੁੱਖ ਮਹਿਮਾਨਾਂ ਉੱਘੇ ਸਮਾਜ ਸੇਵੀ ਮਲਕੀਤ ਸਿੰਘ ਰਘਬੋਤਰਾ ਅਤੇ ਐੱਚਐੱਸ ਬਸਰਾ ਐੱਮਡੀ ਫਾਸਟ ਵੇਅ ਕੇਬਲ ਫਗਵਾੜਾ ਨੇ ਸਾਂਝੇ ਤੌਰ 'ਤੇ ਕੀਤਾ ਇਸ ਮੌਕੇ ਐੱਚ. ਐੱਸ. ਬਸਰਾ ਨੇ ਕਿਹਾ ਸਾਨੂੰ ਸਾਰਿਆ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਵੱਧ ਤੋਂ ਵੱਧ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਨੇ ਸੰਸਥਾ ਵਲੋਂ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੀਤੇ ਗਏ ਉਕਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਆਫਤ ਦੇ ਚੱਲਦਿਆਂ ਲੋੜਵੰਦ ਪਰਿਵਾਰਾਂ ਨੂੰ ਇਸ ਅੌਖੀ ਘੜੀ ਵਿਚ ਮਹਿੰਗਾਈ ਦੇ ਦੌਰ ਵਿਚ ਭਾਰੀ ਰਾਹਤ ਮਿਲੇਗੀ ਇਸ ਮੌਕੇ ਮਲਕੀਤ ਸਿੰਘ ਰਘਬੋਤਰਾ ਨੇ ਕਿਹਾ ਕਿ ਕੋਰੋਨਾ ਆਫਤ ਦੌਰਾਨ ਪਰਵਾਸੀ ਭਾਰਤੀਆਂ ਨੇ ਲੋੜਵੰਦ ਪਰਿਵਾਰਾਂ ਦੀ ਸਭ ਤੋਂ ਵੱਧ ਸਹਾਇਤਾ ਕੀਤੀ ਹੈ, ਜਿਸ ਦੇ ਲਈ ਉਹ ਵਧਾਈ ਦੇ ਪਾਤਰ ਹਨ ਉਨ੍ਹਾਂ ਕਿਹਾ ਮਾਨਵਤਾ ਦੀ ਸੇਵਾ ਸੰਸਥਾ ਵਲੋਂ ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਕਤ ਉਪਰਾਲਾ ਕੀਤਾ ਗਿਆ ਹੈ, ਇਸ ਦੀ ਜਿੰਨੀਂ ਵੀ ਸ਼ਲਾਘਾ ਕੀਤੀ ਜਾਵੇ ਉਨੀਂ ਹੀ ਘੱਟ ਹੈ। ਕਿਉਂਕਿ ਇਸ ਅੌਖੀ ਘੜੀ ਵਿਚ ਲੋੜਵੰਦ ਪਰਿਵਾਰਾਂ ਨੂੰ ਸਭ ਤੋਂ ਵੱਡੀ ਮਾਰ ਰਾਸ਼ਨ ਦੀ ਪੈ ਰਹੀ ਹੈ ਅਤੇ ਅਜੋਕੇ ਦੌਰ ਵਿਚ ਮਾਨਵਤਾ ਦੀ ਸੇਵਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰਰੇਰਿਤ ਹੋ ਕੇ ਮਾਨਵਤਾ ਦੀ ਭਲਾਈ ਲਈ ਚਲਾਏ ਜਾ ਰਹੇ ਭਲਾਈ ਦੇ ਕਾਰਜਾਂ ਵਿਚ ਪ੍ਰਮਾਤਮਾ ਵੀ ਸਹਾਈ ਹੁੰਦਾ ਹੈ ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਰਣਜੀਤ ਸਿੰਘ ਮੁੱਖ ਸੇਵਾਦਾਰ ਬਿਰਧ ਆਸ਼ਰਮ ਸਾਹਨੀ, ਵਿਨੋਦ ਕੁਮਾਰ ਮੜੀਆ, ਮੋਹਨ ਲਾਲ ਤਨੇਜਾ, ਰਵਿੰਦਰ ਪਾਲ, ਰਜਿੰਦਰ ਕੁਮਾਰ ਅਤੇ ਪਿੰਡ ਦੇ ਪਤਵੰਤੇ ਸੱਜਣ ਆਦਿ ਮੈਂਬਰ ਹਾਜ਼ਰ ਸਨ।