ਆਹਲੂਵਾਲੀਆ ਸਰਕਾਰੀ ਕਾਲਜ ’ਚ ਲੋਹੜੀ ਮਨਾਈ
ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
Publish Date: Fri, 16 Jan 2026 07:14 PM (IST)
Updated Date: Fri, 16 Jan 2026 07:15 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਹੜੇ ਵਿਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੱਚਿਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਚ ਕਾਲਜ ਦੇ ਪ੍ਰਿੰਸੀਪਲ ਸਕਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਡਾ. ਜਸਮੀਤ ਸੇਠੀ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸੰਗੀਤ ਵਿਭਾਗ ਦੇ ਮੈਡਮ ਜਸਪ੍ਰੀਤ ਕੌਰ, ਹਿਸਟਰੀ ਵਿਭਾਗ ਦੇ ਮੈਡਮ ਅੰਮ੍ਰਿਤ, ਪੰਜਾਬੀ ਵਿਭਾਗ ਦੇ ਪ੍ਰੋ. ਵਿਪਨ ਕੁਮਾਰ, ਅੰਗਰੇਜ਼ੀ ਵਿਭਾਗ ਦੇ ਮੈਡਮ ਮਲਿਕਾ ਮੰਡ ਨੇ ਲੋਹੜੀ ਸਬੰਧੀ ਲੋਕ ਗੀਤ ਪ੍ਰਸਤੁਤ ਕਰ ਕੇ ਸਮਾਗਮ ਵਿਚ ਸਮਾਂ ਬੰਨ੍ਹਿਆ। ਸਟਾਫ਼ ਸੈਕਟਰੀ ਸ਼੍ਰੀਮਤੀ ਹਰਸਿਮਰਨ ਕੌਰ ਨੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।