ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਲੋਹੜੀ ਦਾ ਤਿਉਹਾਰ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਲੋਹੜੀ ਦਾ ਤਿਉਹਾਰ ਮਨਾਇਆ
Publish Date: Tue, 13 Jan 2026 08:08 PM (IST)
Updated Date: Tue, 13 Jan 2026 08:12 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ ਦੁਆਰਾ ਮਿਲ ਕੇ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੁਆਰਾ ਲੋਹੜੀ ਥੀਮ ਨੂੰ ਮੁੱਖ ਰੱਖ ਕੇ ਪੋਸਟਰ ਮੇਕਿੰਗ ਕੀਤਾ ਗਿਆ ਅਤੇ ਇਸੇ ਤਰ੍ਹਾਂ ਹੀ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਨਫਾਇਰ ਕਰਾਫਟ ਤਿਆਰ ਕੀਤੇ। ਇਸ ਮੌਕੇ ਸਕੂਲ ਦੇ ਪ੍ਰਧਾਨ ਗੁਰਪ੍ਰੀਤ ਕੌਰ ਨੇ ਆਪਣਾ ਸੰਦੇਸ਼ ਵਿਦਿਆਰਥੀਆਂ ਨੂੰ ਦਿੰਦੇ ਹੋਏ ਕਿਹਾ ਕਿ ਲੋਹੜੀ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਹੀ ਮਿਲਜੁਲ ਕੇ ਤੇ ਪਿਆਰ ਨਾਲ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ।