ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਲੋਹੜੀ ਮਨਾਈ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਲੋਹੜੀ ਦਾ ਤਿਉਹਾਰ ਮਨਾਇਆ
Publish Date: Wed, 14 Jan 2026 06:28 PM (IST)
Updated Date: Thu, 15 Jan 2026 04:07 AM (IST)
ਸ੍ਰੀ ਗੂਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਟਾਫ ਮੈਂਬਰਾਂ ਨਾਲ ਲੋਹੜੀ ਮਨਾਉਂਦੇ ਬੀਬੀ ਗੁਰਪ੍ਰੀਤ ਕੌਰ, ਇੰਜੀਂ, ਹਰਨਿਆਮਤ ਕੌਰ, ਇੰਜੀਂ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ’ਚ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ ਆਨਲਾਈਨ ਕਲਾਸਾਂ ਦੌਰਾਨ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਪੋਸਟਰ ਮੇਕਿੰਗ ਅਤੇ ਬਹੁਤ ਹੀ ਸੁੰਦਰ ਗ੍ਰੀਟਿੰਗ ਕਾਰਡਸ ਦੁਆਰਾ ਲੋਹੜੀ ਦੇ ਤਿਉਹਾਰ ਨੂੰ ਦਰਸਾਇਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ।