ਕੰਨਾਂ ’ਚੋਂ ਵਾਲੀਆਂ ਝਪਟੀਆਂ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Mon, 01 Dec 2025 10:56 PM (IST)
Updated Date: Mon, 01 Dec 2025 10:59 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਾਰਾਦਰੀ ਦੀ ਹੱਦ ’ਚ ਪੈਂਦੇ ਲਾਡੋਵਾਲੀ ਰੋਡ ’ਤੇ ਜਾ ਰਹੀ ਇਕ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟ ਕੇ ਬਾਈਕ ਸਵਾਰ ਲੁਟੇਰੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਨੀਲਮ ਪਤਨੀ ਰਮੇਸ਼ ਕੁਮਾਰ ਵਾਸੀ ਲੱਧੇਵਾਲੀ ਕਿਸੇ ਕੰਮ ਦੇ ਸਿਲਸਿਲੇ ’ਚ ਲਾਡੋਵਾਲੀ ਰੋਡ ਵੱਲ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਦੀ ਬਾਈਕ ’ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਕੰਨਾਂ ’ਚ ਪਾਈਆਂ ਵਾਲੀਆਂ ਝਪਟ ਲਈਆਂ ਤੇ ਮੌਕੇ ਤੋਂ ਫਰਾਰ ਹੋ ਗਏ। ਨੀਲਮ ਵੱਲੋਂ ਰੌਲਾ ਪਾਉਣ ’ਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਲੁਟੇਰੇ ਕਾਫੀ ਦੂਰ ਨਿਕਲ ਚੁੱਕੇ ਸਨ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਏਐੱਸਆਈ ਬਲਵਿੰਦਰ ਸਿੰਘ ਨੇ ਪੀੜਤਾ ਦੇ ਬਿਆਨ ਦਰਜ ਕੀਤੇ ਪੁਲਿਸ ਵੱਲੋਂ ਅਣਪਛਾਤੇ ਲੁਟੇਰਿਆਂ ਖਿਲਾਫ ਧਾਰਾ 304 (2)3(5) ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ।