ਲੱਕੀ ਸਰਵਟਾ ਨੇ ਲੋਕਲ ਬਾਡੀ ਮੰਤਰੀ ਨਾਲ ਕੀਤੀ ਮੁਲਾਕਾਤ
ਲੱਕੀ ਸਰਵਟਾ ਨੇ ਪੰਜਾਬ ਸਰਕਾਰ ਵਲੋਂ ਨਵ ਨਿਯੁਕਤ ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੀਆਂ ਸ਼ੁੱਭ ਇੱਛਾਵਾਂ
Publish Date: Mon, 19 Jan 2026 06:45 PM (IST)
Updated Date: Mon, 19 Jan 2026 06:48 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਪੰਜਾਬ ਪ੍ਰਚਾਰ ਸਕੱਤਰ ਲੱਕੀ ਸਰਵਟਾ ਨੇ ਲੁਧਿਆਣਾ ਦੇ ਵਿਧਾਇਕ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਕੈਬੀਨੇਟ ਮੰਤਰੀ ਬਣਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਲੱਕੀ ਸਰਵਟਾ ਦੇ ਨਾਲ ਭਾਵਾਧਸ ਦੇ ਮੁੱਖ ਪ੍ਰਚਾਰ ਮੰਤਰੀ ਅਸ਼ਵਨੀ ਭੀਲ ਅਤੇ ਪ੍ਰਚਾਰ ਮੰਤਰੀ ਸੁਰਿੰਦਰ ਆਦਿਵਾਸੀ ਵੀ ਉਚੇਰੇ ਤੌਰ ’ਤੇ ਮੌਜੂਦ ਸਨ। ਲੱਕੀ ਸਰਵਟਾ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਵੱਲੋਂ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਸੌਂਪਣਾ ਸੁਆਗਤਯੋਗ ਅਤੇ ਦੂਰਅੰਦੇਸ਼ੀ ਭਰਿਆ ਫੈਸਲਾ ਹੈ। ਸੰਜੀਵ ਅਰੋੜਾ ਵਰਗੇ ਸਾਫ਼-ਸੁਥਰੇ ਅਤੇ ਵਿਕਾਸ ਪ੍ਰਤੀ ਵਚਨਬੱਧ ਨੇਤਾ ਦੀ ਅਗਵਾਈ ਹੇਠ ਲੋਕਲ ਬਾਡੀ ਵਿਭਾਗ ਨਵੀਆਂ ਉਚਾਈਆਂ ਛੂਹੇਗਾ। ਲੱਕੀ ਸਰਵਟਾ ਨੇ ਆਸ ਜ਼ਾਹਿਰ ਕੀਤੀ ਕਿ ਉਨ੍ਹਾਂ ਦੀ ਅਗਵਾਈ ਵਿਚ ਸ਼ਹਿਰੀ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਕਾਰਪੋਰੇਸ਼ਨ ਦੇ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਹੋਵੇਗਾ। ਲੱਕੀ ਸਰਵਟਾ ਅਨੁਸਾਰ ਨਵ-ਨਿਯੁਕਤ ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੇ ਭਰੋਸਾ ਦਿਵਾਇਆ ਹੈ ਕਿ ਫਗਵਾੜਾ ਸਮੇਤ ਸਾਰੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ, ਸੀਵਰੇਜ, ਸੜਕਾਂ ਤੇ ਨਾਗਰਿਕ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਸੁਧਾਰਿਆ ਜਾਵੇਗਾ। ਇਸ ਦੇ ਨਾਲ ਹੀ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਵਧੀਆ ਸਹੂਲਤਾਂ ਅਤੇ ਡਿਊਟੀ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਵੀ ਹਲ ਕੀਤਾ ਜਾਵੇਗਾ। ਲੋਕਲ ਬਾਡੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਲਈ ਵਚਨਬੱਧ ਹੈ ਤੇ ਹਰ ਸ਼ਹਿਰ ਨੂੰ ਸੁਚੱਜਾ, ਸਾਫ਼ ਅਤੇ ਵਿਕਸਿਤ ਬਣਾਉਣਾ ਸਰਕਾਰ ਦੀ ਪਹਿਲ ਹੈ।