ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ‘ਕੈਰੀਅਰ ਗਾਈਡੈਂਸ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ‘ਕੈਰੀਅਰ ਗਾਈਡੈਂਸ’ ਵਿਸ਼ੇ ਤੇ ਸੈਮੀਨਾਰ ਕਰਵਾਇਆ
Publish Date: Tue, 18 Aug 2026 09:52 PM (IST)
Updated Date: Tue, 18 Aug 2026 09:54 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵੱਲੋਂ, ਬਿਜ਼ਨੈੱਸ ਸਟੱਡੀਜ਼ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ‘ਕੈਰੀਅਰ ਗਾਈਡੈਂਸ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਦੀਪ ਸਿੰਘ ਕੈਰੀਅਰ ਕਾਊਂਸਲਿੰਗ ਐਕਸਪਰਟ (ਮੈਨੇਜਿੰਗ ਡਾਇਰੈਕਟਰ, ਆਈਬੀਟੀ ਅਕੈਡਮੀ, ਜਲੰਧਰ) ਮੁੱਖ ਰੀਸੋਰਸ ਪਰਸਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਬੈਂਕਿੰਗ, ਐੱਸਐੱਸਸੀ, ਰੇਲਵੇਜ਼, ਸਿਵਲ ਸਰਵਿਸਿਜ਼, ਪੰਜਾਬ ਸਟੇਟ ਲੈਵਲ ਤੇ ਹੋਰ ਮੁਕਾਬਲਾਤੀ ਪ੍ਰੀਖਿਆਵਾਂ ਨਾਲ ਸਬੰਧਤ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵੱਖ-ਵੱਖ ਪ੍ਰੀਖਿਆਵਾਂ ਦੀ ਯੋਗਤਾ, ਪ੍ਰੀਖਿਆ ਪੈਟਰਨ, ਤਿਆਰੀ ਦੀ ਰਣਨੀਤੀ, ਸਮਾਂ ਪ੍ਰਬੰਧਨ ਅਤੇ ਸਹੀ ਕੈਰੀਅਰ ਦੀ ਚੋਣ ਸਬੰਧੀ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ। ਵਿਦਿਆਰਥੀਆਂ ਨੇ ਵੀ ਸੈਮੀਨਾਰ ਦੌਰਾਨ ਵੱਖ-ਵੱਖ ਕੈਰੀਅਰ ਵਿਕਲਪਾਂ ਅਤੇ ਮੁਕਾਬਲਾਤੀ ਪ੍ਰੀਖਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਕੈਰੀਅਰ ਦੀ ਸਹੀ ਦਿਸ਼ਾ ਚੁਣਨ ਤੇ ਰੋਜ਼ਗਾਰ ਦੇ ਬਿਹਤਰ ਮੌਕਿਆਂ ਲਈ ਤਿਆਰ ਹੋਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਟ੍ਰੇਨਿੰਗ ਤੇ ਪਲੇਸਮੇਂਟ ਸੈੱਲ ਦੇ ਕੋਆਰਡੀਨੇਟਰ ਪ੍ਰੋ. ਮਨਮੋਹਨ ਕੁਮਾਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਮਨਜੋਤ ਕੌਰ ਅਤੇ ਪ੍ਰੋ. ਮੁਸਕਾਨ ਵਰਮਾ ਵੀ ਹਾਜ਼ਰ ਸਨ।