ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦਾ ਬੀ. ਕਾਮ. ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 11:11 PM (IST)
Updated Date: Sat, 11 Apr 2026 11:14 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਬੀਕਾਮ ਪਹਿਲੇ ਸਮੈਸਟਰ ਦੇ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂ ਰੋਸ਼ਨ ਕੀਤਾ। ਇਸ ਕਲਾਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ। ਵੱਖ-ਵੱਖ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੇ ਉੱਚ ਨੰਬਰ ਪ੍ਰਾਪਤ ਕਰ ਕੇ ਨਾ ਸਿਰਫ਼ ਆਪਣੀ ਮਿਹਨਤ ਦਾ ਪਰਚਾ ਦਿੱਤਾ, ਸਗੋਂ ਕਾਲਜ ਦੀ ਅਕਾਦਮਿਕ ਪ੍ਰੰਪਰਾ ਨੂੰ ਵੀ ਮਜ਼ਬੂਤ ਕੀਤਾ। ਬੀ.ਕਾਮ. ਪਹਿਲੇ ਸਮੈਸਟਰ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ 8.48 ਐੱਸਜੀਪੀਏ ਪ੍ਰਾਪਤ ਕਰ ਕੇ ਪਹਿਲਾ ਸਥਾਨ, ਕੰਗਨਾ ਨੇ 8.44 ਐੱਸਜੀਪੀਏ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਪ੍ਰਬਸਿਮਰਨ ਸਿੰਘ ਨੇ 8.16 ਐੱਸਜੀਪੀਏ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਕਲਾਸ ਦੇ 15 ਵਿਦਿਆਰਥੀਆਂ ਨੇ 7 ਤੋਂ ਵੱਧ ਐੱਸ.ਪੀ.ਜੀ.ਏ ਪ੍ਰਾਪਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿੱਚ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਡਾ. ਢਿੱਲੋਂ ਨੇ ਦੱਸਿਆ ਕਿ ਕਾਲਜ ਵਿਚ 2026-27 ਦੇ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾਉਣ ਵਿਚ ਉਤਸ਼ਾਹ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਚ ਲੋੜਵੰਦ, ਮੈਰਿਟ ਹੋਲਡਰ ਤੇ ਸਿੰਗਲ ਪੈਰੇਂਟਸ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀ ਸਕਾਲਰਸ਼ਿਪ ਉਪਲੱਬਧ ਹੈ। ਇਸ ਮੌਕੇ ਬੀ.ਕਾਮ. ਪਹਿਲੇ ਸਮੈਸਟਰ ਨਾਲ ਸਬੰਧਿਤ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮਨਮੋਹਨ ਕੁਮਾਰ, ਪ੍ਰੋ੍ ਗੁਰਕਮਲ ਕੌਰ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।