ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦਾ ਬੀ.ਕਾਮ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 17 Apr 2026 08:19 PM (IST)
Updated Date: Fri, 17 Apr 2026 08:21 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਬੀਕਾਮ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਦੇ ਹੋਏ ਚੰਗੇ ਨੰਬਰ ਹਾਸਲ ਕੀਤੇ। ਇਸ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਚੰਗੇ ਨੰਬਰ ਹਾਸਲ ਕਰ ਕੇ ਕਾਲਜ ਦੀ ਅਕਾਦਮਿਕ ਮਰਿਆਦਾ ਨੂੰ ਹੋਰ ਮਜ਼ਬੂਤ ਕੀਤਾ। ਬੀ.ਕਾਮ. ਤੀਜੇ ਸਮੈਸਟਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 7.48 ਐੱਸਜੀਪੀਏ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਤਬੀਰ ਕੌਰ, ਗੁਰਲੀਨ ਕੌਰ, ਆਸ਼ਨਾ ਤੇ ਸੰਦੀਪ ਪਾਲ ਸਿੰਘ ਨੇ 7.39 ਐੱਸਜੀਪੀਏ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਸੁਦੇਸ਼ ਕੁਮਾਰ ਨੇ 6.83 ਐੱਸਜੀਪੀਏ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਦੀ ਲਗਨ ਅਤੇ ਵਿਦਿਆਰਥੀਆਂ ਦੀ ਦ੍ਰਿੜ਼ ਇੱਛਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਗੁਣਵੱਤਾਪੂਰਨ ਸਿੱਖਿਆ ਦੇਣ ਲਈ ਵਚਨਬੱਧ ਹੈ। ਇਹ ਉਪਲੱਬਧੀ ਸਿਰਫ਼ ਵਿਦਿਆਰਥੀਆਂ ਦੀ ਅਟੱਲ ਮਿਹਨਤ ਹੀ ਨਹੀਂ, ਸਗੋਂ ਅਧਿਆਪਕਾਂ ਦੀ ਨਿਸ਼ਠਾ ਅਤੇ ਸਮਰਪਣ ਦਾ ਵੀ ਨਤੀਜਾ ਹੈ। ਡਾ. ਢਿੱਲੋਂ ਨੇ ਦੱਸਿਆ ਕਿ ਕਾਲਜ ਵਿੱਚ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਉਪਲੱਬਧ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਲੋੜਵੰਦ ਅਤੇ ਯੋਗ ਵਿਦਿਆਰਥੀਆਂ ਲਈ ਵੱਖ-ਵੱਖ ਸਕਾਲਰਸ਼ਿਪ ਯੋਜਨਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਤਾਂ ਜੋ ਹਰ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖ ਸਕਣ।