ਮੈਡਮ ਸੁਨੀਤਾ ਖਿੱਲਣ ਨੇ ਬਤੌਰ ਨਾਇਬ ਤਹਿਸੀਲਦਾਰ ਚਾਰਜ ਸੰਭਾਲਿਆ
ਮੈਡਮ ਸੁਨੀਤਾ ਖਿੱਲਣ ਨੇ ਬਤੌਰ ਨਾਇਬ ਤਹਿਸੀਲਦਾਰ ਭੁਲੱਥ ਚਾਰਜ ਸੰਭਾਲਿਆ
Publish Date: Wed, 18 Mar 2026 08:24 PM (IST)
Updated Date: Thu, 19 Mar 2026 04:11 AM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਭੁਲੱਥ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲਿਆਂ ਦੇ ਤਹਿਤ ਮੈਡਮ ਸੁਨੀਤਾ ਖਿੱਲਣ ਨੇ ਬਤੌਰ ਨਾਇਬ ਤਹਿਸੀਲਦਾਰ ਭੁਲੱਥ ਵਜੋਂ ਚਾਰਜ ਸੰਭਾਲ ਲਿਆ ਹੈ ਅਤੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਉਹ ਨੂਰਪੁਰਬੇਦੀ ਵਿਖੇ ਸੇਵਾ ਨਿਭਾ ਰਹੇ ਸਨ । ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਦਫਤਰੀ ਅਮਲੇ ਨਾਲ ਮੀਟਿੰਗ ਕਰਕੇ ਇਲਾਕੇ ਦੀ ਜਾਣਕਾਰੀ ਹਾਸਲ ਕੀਤੀ ਤੇ ਦਫਤਰ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾਵੇਗਾ ਅਤੇ ਬਿਨਾ ਰਿਸ਼ਵਤ ਦੇ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਕੋਈ ਕੰਮ ਹੋਵੇ ਤਾਂ ਉਹ ਦਫਤਰ ਆ ਕੇ ਬੇਝਿਜਕ ਮਿਲ ਸਕਦੇ ਹਨ ਅਤੇ ਕਾਨੂੰਨ ਅਨੁਸਾਰ ਬਿਨਾ ਕਿਸੇ ਭੇਦਭਾਵ ਦੇ ਉਨ੍ਹਾਂ ਦੇ ਕੰਮ ਨਿਪਟਾਏ ਜਾਣਗੇ।