ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਾਘੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਾਘੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Wed, 14 Jan 2026 06:54 PM (IST)
Updated Date: Thu, 15 Jan 2026 04:09 AM (IST)

ਕੈਪਸ਼ਨ : 14ਕੇਪੀਟੀ5 ਕਰਵਾਏ ਗਏ ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸੁਖਮਨੀ ਸਾਹਿਬ ਜੀ ਦੇ ਪਾਠ ਕਰਦੀਆਂ ਹੋਈਆਂ । ਕੈਪਸ਼ਨ : 14ਕੇਪੀਟੀ6 ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਂਦੀਆਂ ਹੋਈਆਂ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ 40 ਮੁਕਤਿਆਂ ਨੂੰ ਸਮਰਪਿਤ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਤੇ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਇਸ ਸਮੇਂ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ ਗਈ ਅਤੇ 40 ਮੁਕਤਿਆਂ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ।ਇਸ ਸਮੇਂ ਤੇ ਚਾਹ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ 40 ਮੁਕਤਿਆਂ ਨੂੰ ਸ਼ਰਧਾ ਸੁਮਨ ਭੇਟ ਕੀਤੇ। ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਾਰਾ ਦਿਨ ਸੁਸਾਇਟੀ ਦੇ ਸੇਵਾਦਾਰਾ ਵੀਰਾਂ ਤੇ ਭੈਣਾਂ ਨੇ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਗੁਰੂ ਕੇ ਲੰਗਰ ਵਿਚ ਸੇਵਾਵਾਂ ਨਿਭਾਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਖਜਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ,ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ , ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।