ਬਾਬਾ ਸੰਗਤ ਸਿੰਘ ਦੇ ਜਨਮ ਦਿਵਸ ਸਬੰਧੀ ਮਹਾਨ ਗੁਰਮਤਿ ਸਮਾਗਮ 26 ਨੂੰ
ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 26 ਅਪਰੈਲ ਨੂੰ ।
Publish Date: Wed, 22 Apr 2026 07:00 PM (IST)
Updated Date: Thu, 23 Apr 2026 04:05 AM (IST)
ਕੈਪਸ਼ਨ-22ਪੀਐਚਜੀ4 ਮੈਨੇਜਰ ਨਰਿੰਦਰ ਸਿੰਘ।
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੇ ਬਾਬਾ ਸੰਗਤ ਸਿੰਘ ਖ਼ਾਲਸਾ ਦਲ (ਰਜਿ.) ਪੰਜਾਬ ਤੇ ਸਰਕਲ ਫਗਵਾੜਾ ਵੱਲੋਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਚਮਕੌਰ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ’ਚ ਮਹਾਨ ਗੁਰਮਤਿ ਸਮਾਗਮ 26 ਅਪ੍ਰੈਲ, ਦਿਨ ਐਤਵਾਰ ਨੂੰ ਦੁਪਿਹਰ 2-00 ਵਜੇ ਤੋਂ ਰਾਤ 8-30 ਵਜੇ ਤੱਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਨਰਿੰਦਰ ਸਿੰਘ, ਮੈਨੇਜਰ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਨੇ ਦੱਸਿਆ ਇਸ ਸਮਾਗਮ ’ਚ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਸੰਤ ਬਾਬਾ ਜੀਤ ਸਿੰਘ ਜੀ ਮੁੱਖੀ ਨਿਰਮਲ ਕੁੱਟੀਆ ਜੌਹਲਾਂ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ,ਭਾਈ ਅਮ੍ਰਿਤਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੇਵਲ ਸਿੰਘ ਕਥਾ ਵਾਚਕ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਦੀਪ ਸਿੰਘ ਪ੍ਰੇਮਪੁਰ ਆਦਿ ਜਥੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਮਾਗਮ ਨੂੰ ਸਫਲ ਕਰਨ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਵਾ ਦਿੱਤੀਆਂ ਹਨ। ਇਲਾਕੇ ਦੀ ਸੰਗਤਾਂ ’ਚ ਸਮਾਗਮ ਲਈ ਭਾਰੀ ਉਤਸ਼ਾਹ ਹੈ। ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਬਾਬਾ ਸੰਗਤ ਸਿੰਘ ਖਾਲਸਾ ਦਲ(ਰਜ਼ਿ)ਪੰਜਾਬ ਮੀਤ ਪ੍ਰਧਾਨ ਜਤਿੰਦਰ ਸਿੰਘ ਖਾਲਸਾ ਅਤੇ ਪੈ੍ਰੈਸ ਸਕੱਤਰ ਮਨਦੀਪ ਸਿੰਘ ਸੰਧੂ. ਡਾ. ਹਰਮੇਲ ਸਿੰਘ, ਜਗਜੀਤ ਸਿੰਘ ਸੋਢੀ, ਭੁਪਿੰਦਰ ਸਿੰਘ ਭੁੱਲਾਰਾਈ, ਹਰਜਿੰਦਰ ਸਿੰਘ ਖਾਲਸਾ, ਪਰਮਜੀਤ ਸਿੰਘ ਖੁਰਾਣਾ, ਪਾਲ ਸਿੰਘ ਨੇ ਸੰਗਤ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।