ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ’ਚ ਸਿਆਸੀ ਉਥਲ-ਪੁਥਲ
ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਵੱਡੀ ਸਿਆਸੀ ਉਥਲ-ਪੁਥਲ
Publish Date: Mon, 02 Feb 2026 09:41 PM (IST)
Updated Date: Mon, 02 Feb 2026 09:43 PM (IST)

ਕਾਂਗਰਸੀ ਵਿਨੋਦ ਗੁਪਤਾ ਦਾ ਪਰਿਵਾਰ ਸਮਰਥਕਾਂ ਸਮੇਤ ਰਾਣਾ ਧੜੇ ’ਚ ਸ਼ਾਮਲ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਸ਼ਹਿਰ ਦੀ ਰਾਜਨੀਤੀ ਨੇ ਉਸ ਸਮੇਂ ਹੈਰਾਨ ਕਰਨ ਵਾਲਾ ਮੋੜ ਲੈ ਲਿਆ, ਜਦੋਂ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ ਰਹੇ ਸਵ. ਵਿਨੋਦ ਕੁਮਾਰ ਗੁਪਤਾ ਦਾ ਪੂਰਾ ਪਰਿਵਾਰ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਵਿਚ ਸ਼ਾਮਲ ਹੋ ਗਿਆ। ਇਸ ਸਿਆਸੀ ਘਟਨਾਕ੍ਰਮ ਨੂੰ ਸ਼ਹਿਰੀ ਖੇਤਰ ਵਿਚ ਕਾਂਗਰਸ ਲਈ ਇਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਸੁਲਤਾਨਪੁਰ ਲੋਧੀ ਵਿਚ ਵੀ ਜਲਦੀ ਹੀ ਨਗਰ ਕੌਂਸਲ ਚੋਣਾਂ ਹੋਣੀਆਂ ਹਨ। ਗੁਪਤਾ ਪਰਿਵਾਰ ਤੇ ਉਨ੍ਹਾਂ ਦੇ ਸਮਰਥਕਾਂ ਦੇ ਰਾਣਾ ਧੜੇ ਵਿਚ ਸ਼ਾਮਲ ਹੋਣ ਨਾਲ ਸ਼ਹਿਰੀ ਖੇਤਰ ਵਿਚ ਰਾਣਾ ਧੜੇ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋ ਗਈ ਹੈ। ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਗੁਪਤਾ ਪਰਿਵਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਮੁਖੀ ਵਜੋਂ ਸੇਵਾ ਨਿਭਾਉਂਦੇ ਹੋਏ ਸਵ. ਵਿਨੋਦ ਕੁਮਾਰ ਗੁਪਤਾ ਨੇ ਸ਼ਹਿਰ ਦੀ ਸੇਵਾ ਨੂੰ ਤਰਜੀਹ ਦਿੱਤੀ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਗੁਪਤਾ ਪਰਿਵਾਰ ਦਾ ਰਾਣਾ ਧੜੇ ਵਿਚ ਸ਼ਾਮਲ ਹੋਣਾ ਇਕ ਮਜ਼ਬੂਤ ਕਦਮ ਹੈ। ਰਾਣਾ ਇੰਦਰਪ੍ਰਤਾਪ ਸਿੰਘ ਨੇ ਭਰੋਸਾ ਦਿੱਤਾ ਕਿ ਗੁਪਤਾ ਪਰਿਵਾਰ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਸਵ. ਵਿਨੋਦ ਕੁਮਾਰ ਗੁਪਤਾ ਦੇ ਪੁੱਤਰ ਮਾਧਵ ਗੁਪਤਾ (ਬੰਟੂ) ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਹਮੇਸ਼ਾਂ ਸੁਲਤਾਨਪੁਰ ਲੋਧੀ ਦੀ ਭਲਾਈ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਗੁਪਤਾ ਪਰਿਵਾਰ ਨੇ ਆਪਣੇ ਸਮਰਥਕਾਂ ਦੇ ਨਾਲ ਮਿਲ ਕੇ ਇਹ ਫੈਸਲਾ ਰਾਣਾ ਇੰਦਰਪ੍ਰਤਾਪ ਸਿੰਘ ਦੀ ਇਮਾਨਦਾਰ ਸੋਚ ਤੇ ਵਿਕਾਸ-ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗੁਪਤਾ ਪਰਿਵਾਰ ਤੇ ਉਨ੍ਹਾਂ ਦੇ ਸਮਰਥਕ ਰਾਣਾ ਧੜੇ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਮਾਧਵ ਗੁਪਤਾ (ਬੰਟੂ), ਵੀਨਾ ਗੁਪਤਾ, ਹਿਤੇਸ਼ ਗੁਪਤਾ, ਪ੍ਰੋ. ਵਿਜੇ ਬਾਂਸਲ, ਵਿਸ਼ਾਲ ਟਕਸਾਲੀ, ਅਮਿਤ ਧੀਰ, ਜਤਿਨ ਗੁਪਤਾ, ਰਜਿੰਦਰ ਧੀਰ, ਏ ਪੁਰੀ ਆਦਿ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਕੌਂਸਲਰ ਸੰਤਪ੍ਰੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਕਰਨ ਚੌਹਾਨ, ਗੁਰਪ੍ਰੀਤ ਸਿੰਘ ਸਾਬੀ, ਮਾਨਵ ਧੀਰ ਜੈਲਦਾਰ, ਕਰਨੈਲ ਸਿੰਘ ਮਿਰਜ਼ਾਪੁਰ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਮਾਨਵ ਧੀਰ ਜੈਲਦਾਰ, ਰੰਮੀ ਗੁਪਤਾ, ਰਾਜ ਕੁਮਾਰ ਰਾਜੂ, ਸੰਜੀਵ ਮਰਵਾਹਾ, ਰਣਜੀਤ ਸਿੰਘ ਰਾਣਾ ਆਦਿ ਅਤੇ ਵੱਡੀ ਗਿਣਤੀ ਵਿਚ ਰਾਣਾ ਧੜੇ ਦੇ ਸਮਰਥਕ ਹਾਜ਼ਰ ਸਨ।