ਹੰਸਪਾਲ ਬਣੇ ਆਪ ਦੇ ਨਵੇਂ ਹਲਕਾ ਇੰਚਾਰਜ ਕਪੂਰਥਲਾ ਦੀ ਸਿਆਸਤ ਵਿੱਚ ਵੱਡਾ ਫੇਰਬਦਲ, ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਬਣੇ ਆਪ ਦੇ ਨਵੇਂ ਹਲਕਾ ਇੰਚਾਰਜ
Publish Date: Sat, 17 Oct 2026 08:19 PM (IST)
Updated Date: Sat, 17 Oct 2026 08:21 PM (IST)
ਕਪੂਰਥਲਾ ਦੀ ਸਿਆਸਤ ’ਚ ਵੱਡਾ ਫੇਰਬਦਲ ਉੱਘੇ ਕਾਰੋਬਾਰੀ ਹਨ ਦਵਿੰਦਰਪਾਲ ਸਿੰਘ ਹੰਸਪਾਲ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਉੱਘੇ ਕਾਰੋਬਾਰੀ ਦਵਿੰਦਰਪਾਲ ਸਿੰਘ ਹੰਸਪਾਲ (ਰੰਗਾ) ਤੇ ਉਨ੍ਹਾਂ ਦੇ ਸਾਥੀ ਤਰਲੋਚਨ ਸਿੰਘ ਪੱਪੂ ਧਿੰਜਨ ਤੇ ਅਨੂਪ ਕੱਲਣ ਨੂੰ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਤੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਸ਼ਨੀਵਾਰ ਨੂੰ ਹੋਈ ਇਸ ਨਿਯੁਕਤੀ ਸਬੰਧੀ ਹੁਕਮ ਜਾਰੀ ਹੋਣ ਤੋਂ ਬਾਅਦ ਜ਼ਿਲ੍ਹੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਉਦਯੋਗਪਤੀ ਦਵਿੰਦਰ ਪਾਲ ਸਿੰਘ ਦੀ ਨਿਯੁਕਤੀ ਨੂੰ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਦੀ ਆਉਣ ਵਾਲੀ ਸਿਆਸੀ ਰਣਨੀਤੀ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਦੀ ਸਥਾਨਕ ਸਿਆਸਤ ਵਿੱਚ ਨਵੀਂ ਸਰਗਰਮੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਦਵਿੰਦਰ ਪਾਲ ਸਿੰਘ ਹਲਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਿਸ ਤਰ੍ਹਾਂ ਕੰਮ ਕਰਦੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਦਾ ਸਥਾਨਕ ਸਿਆਸਤ ’ਤੇ ਕੀ ਪ੍ਰਭਾਵ ਪੈਂਦਾ ਹੈ। ਫਿਲਹਾਲ, ਇਸ ਫ਼ੈਸਲੇ ਤੋਂ ਬਾਅਦ ਕਪੂਰਥਲਾ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।