ਮੇਜਰ ਸਿੰਘ ਤੇ ਬੀਬੀ ਜਗਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਮੇਜਰ ਸਿੰਘ ਅਤੇ ਬੀਬੀ ਜਗਜੀਤ ਕੌਰ ਦੇ ਪਰਿਵਾਰ ਦੁਆਰਾ ਪ੍ਰਾਇਮਰੀ ਅਤੇ ਮਿਡਲ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਭੇਂਟ
Publish Date: Thu, 27 Aug 2026 10:13 PM (IST)
Updated Date: Thu, 27 Aug 2026 10:16 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੇਜਰ ਸਿੰਘ ਤੇ ਬੀਬੀ ਜਗਜੀਤ ਕੌਰ ਨੇ ਆਪਣੇ ਐੱਨਆਰਆਈ ਬੱਚਿਆਂ ਦੀ ਨੇਕ ਕਮਾਈ ਵਿੱਚੋਂ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਉੱਚਾ ਬੇਟ ਦੇ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਤੇ ਨਾਲ ਹੀ ਜਗਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਵਿੱਚ ਰਿਫਰੈਸ਼ਮੈਂਟ ਵੰਡੀ ਗਈ। ਇਸ ਮੌਕੇ ਸੈਂਟਰ ਇੰਚਾਰਜ ਜਸਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਉਥੇ ਨਾਲ ਹੀ ਉਨ੍ਹਾਂਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਲੋੜਵੰਦ ਵਿਦਿਆਰਥੀਆਂ ਦੀ ਇਸ ਤਰ੍ਹਾਂ ਨਾਲ ਮਦਦ ਕਰਕੇ ਜਿੱਥੇ ਹੋਰ ਲੋਕਾਂ ਨੂੰ ਇਸ ਤਰ੍ਹਾਂ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ, ਉਥੇ ਨਾਲ ਹੀ ਉਨ੍ਹਾਂ ਨੇ ਇਹ ਲੋੜ ਹਿੱਤ ਦਾਨ ਕੀਤਾ ਹੈ ਜੋ ਕਿ ਕਦੇ ਵਿਅਰਥ ਨਹੀਂ ਜਾਂਦਾ ਇਸ ਤੋਂ ਇਲਾਵਾ ਅਧਿਆਪਕ ਦਲ ਦੇ ਸੂਬਾਈ ਆਗੂ ਭਜਨ ਸਿੰਘ ਮਾਨ ਜੋਕਿ ਸਕੂਲ ਮੁਖੀ ਮਿਡਲ ਸਕੂਲ ਉੱਚਾ ਬੇਟ ਵੀ ਹਨ, ਨੇ ਇਸ ਐੱਨਆਰਆਈ ਪਰਿਵਾਰ ਦੁਆਰਾ ਕੀਤੇ ਗਏ ਸਮਾਜ ਹਿੱਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਸਮੇਂ ਮੈਡਮ ਕੰਵਲਜੀਤ ਕੌਰ, ਕੁਲਦੀਪ ਸਿੰਘ, ਨਿਸ਼ਾ ਰਾਣੀ, ਮੈਡਮ ਬਲਵਿੰਦਰ ਕੌਰ ਅਵਤਾਰ ਸਿੰਘ ਸਾਰੇ ਸਕੂਲ ਸਟਾਫ਼ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਮਲਕੀਤ ਸਿੰਘ, ਅੰਗਰੇਜ਼ ਸਿੰਘ, ਵਿਕਰਮਜੀਤ ਸਿੰਘ ਤੇ ਹੋਰ ਸੱਜਣ ਹਾਜ਼ਰ ਸਨ।