- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਦਰ ਜਾ ਕੇ ਵੇਖਿਆ ਤਾਂ ਅਲਮਾਰੀਆਂ ਤੇ ਟਰੰਕਾਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ ਅਤੇ ਘਰ ਦਾ ਸਾਮਾਨ ਖਿਲਰਿਆ ਪਿਆ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਚੋਰ ਘਰ ਦੇ ਪਿਛਲੇ ਪਾਸੇ ਦੀ ਕੰਧ ਤੋੜ ਕੇ ਅਤੇ ਪੌੜੀ ਦੀ ਮਦਦ ਨਾਲ ਘਰ ਅੰਦਰ ਦਾਖਲ ਹੋਏ ਸਨ।

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਚੱਕ ਕੋਟਲਾ 'ਚ ਬੀਤੀ ਰਾਤ ਇਕ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਅਣਪਛਾਤੇ ਚੋਰ ਘਰ ਦੀ ਪਿਛਲੀ ਕੰਧ ਪਾੜ ਕੇ ਪੌੜੀ ਲਗਾ ਕੇ ਅੰਦਰ ਦਾਖਲ ਹੋਏ ਤੇ ਲੱਖਾਂ ਰੁਪਏ ਮੁੱਲ ਦਾ ਸੋਨਾ-ਚਾਂਦੀ ਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ।
ਪੀੜਤ ਇੰਦਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਚੱਕ ਕੋਟਲਾ ਨੇ 'ਪੰਜਾਬੀ ਜਾਗਰਣ' ਨਾਲ ਗੱਲਬਾਤ ਕਰਦਿਆ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਦੇ ਵਿਹੜੇ 'ਚ ਸੁੱਤੇ ਹੋਏ ਸਨ। ਸਵੇਰੇ ਕਰੀਬ 4:30 ਵਜੇ ਜਦੋਂ ਉਹ ਉੱਠੇ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਮਿਲਿਆ। ਸ਼ੱਕ ਪੈਣ 'ਤੇ ਪਰਿਵਾਰਕ ਮੈਂਬਰਾਂ ਨੂੰ ਜਗਾ ਕੇ ਦਰਵਾਜ਼ਾ ਤੋੜਿਆ ਗਿਆ।
ਅੰਦਰ ਜਾ ਕੇ ਵੇਖਿਆ ਤਾਂ ਅਲਮਾਰੀਆਂ ਅਤੇ ਟਰੰਕਾਂ ਦੀ ਫਰੋਲ-ਫਰਾਲੀ ਕੀਤੀ ਹੋਈ ਸੀ ਅਤੇ ਘਰ ਦਾ ਸਾਮਾਨ ਖਿਲਰਿਆ ਪਿਆ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਚੋਰ ਘਰ ਦੇ ਪਿਛਲੇ ਪਾਸੇ ਦੀ ਕੰਧ ਤੋੜ ਕੇ ਅਤੇ ਪੌੜੀ ਦੀ ਮਦਦ ਨਾਲ ਘਰ ਅੰਦਰ ਦਾਖਲ ਹੋਏ ਸਨ।
ਇੰਦਰ ਸਿੰਘ ਅਨੁਸਾਰ ਚੋਰ ਕਰੀਬ 25 ਤੋਲੇ ਸੋਨਾ, 12 ਤੋਲੇ ਚਾਂਦੀ ਅਤੇ ਲਗਪਗ 2.50 ਲੱਖ ਰੁਪਏ ਨਕਦ ਚੋਰੀ ਕਰ ਕੇ ਲੈ ਗਏ ਹਨ। ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਪਿਛਲੇ 21-22 ਸਾਲਾਂ ਤੋਂ ਵਿਦੇਸ਼ 'ਚ ਮਿਹਨਤ ਮਜ਼ਦੂਰੀ ਕਰ ਰਹੇ ਹਨ ਤੇ ਇਹ ਸਾਰਾ ਧਨ ਤੇ ਗਹਿਣੇ ਉਨ੍ਹਾਂ ਦੀ ਮਿਹਨਤ ਅਤੇ ਖੂਨ-ਪਸੀਨੇ ਦੀ ਕਮਾਈ ਨਾਲ ਇਕੱਠੇ ਕੀਤੇ ਗਏ ਸਨ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਏਐਸਆਈ ਸੁਰਜੀਤ ਸਿੰਘ, ਚੌਕੀ ਇੰਚਾਰਜ ਮੋਠਾਂਵਾਲਾ, ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਅਤੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।