ਆਪਣੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ’ਤੇ ਜ਼ਰੂਰ ਕਰੋ ਖ਼ੂਨਦਾਨ : ਖੋਜੇਵਾਲ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਤੇ
Publish Date: Wed, 25 Nov 2026 07:53 PM (IST)
Updated Date: Thu, 26 Nov 2026 04:10 AM (IST)
- ਵਿਹਿਪ ਬਜਰੰਗ ਦਲ ਵੱਲੋਂ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਭਾਜਪਾ ਕੈਪਸ਼ਨ: 25ਕੇਪੀਟੀ18 ਖੂਨਦਾਨ ਕੈਂਪ ਸਬੰਧੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਸੱਦਾ ਪੱਤਰ ਦਿੰਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ,ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ,ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ,ਬਜਰੰਗ ਦਲ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਉਪ ਪ੍ਰਧਾਨ ਗੁਲਸ਼ਨ ਮਹਿਰਾ । ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਖੂਨਦਾਨ ਜਾਨਾਂ ਬਚਾਉਂਦਾ ਹੈ। ਆਓ ਆਪਾਂ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਲੋੜਵੰਦਾਂ ਨੂੰ ਸਮੇਂ ਸਿਰ ਸੁਰੱਖਿਅਤ, ਗੁਣਵੱਤਾ ਵਾਲਾ ਖੂਨ ਮਿਲੇ। ਇਹ ਗੱਲ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ,ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਬਜਰੰਗ ਦਲ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਤੇ ਜ਼ਿਲ੍ਹਾ ਉਪ ਪ੍ਰਧਾਨ ਗੁਲਸ਼ਨ ਮਹਿਰਾ ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵੱਲੋਂ 29 ਨਵੰਬਰ ਨੂੰ ਸਥਾਨਕ ਮੰਦਰ ਧਰਮ ਸਭਾ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਏ ਜਾ ਰਹੇ ਖੂਨਦਾਨ ਕੈਂਪ ਲਈ ਸੱਦਾ ਪ੍ਰਾਪਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਹਲਕੇ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਸਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਾਨ ਬਚਾਏਗਾ। ਉਨ੍ਹਾਂ ਸਾਰਿਆਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਆਪਣੇ ਜਨਮਦਿਨ ਜਾਂ ਵਿਆਹ ਦੀ ਵਰ੍ਹੇਗੰਢ ਤੇ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਘੱਟੋ-ਘੱਟ ਇੱਕ ਵਾਰ ਖੂਨਦਾਨ ਕਰੋ ਤਾਂ ਜੋ ਇਹ ਮੌਕਾ ਸਿਰਫ਼ ਆਪਣੇ ਲਈ ਹੀ ਨਹੀਂ ਸਗੋਂ ਉਨ੍ਹਾਂ ਲਈ ਵੀ ਹੋਵੇ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ।ਇਸ ਮੌਕੇ ਤੇ ਕਮਲ ਪ੍ਰਭਾਕਰ,ਲੱਕੀ ਸਰਪੰਚ,ਦਵਿੰਦਰ ਧੀਰ,ਮੱਸਾ ਸਿੰਘ, ਸਰਬਜੀਤ ਸਿੰਘ ਦਿਓਲ,ਸੰਨੀ ਬੈਂਸ,ਬਲਵਿੰਦਰ ਸਿੰਘ ਰਾਇਆਵਾਲ,ਖਿੰਡਾ ਆਦਿ ਹਾਜ਼ਰ ਸਨ।