ਮੰਮੂ ਚਾਹਲ ਨੇ ਰਾਜਨੀਤਿਕ ਗਤੀਵਿਧੀਆਂ ਕੀਤੀਆਂ ਤੇਜ਼ ਮਲਵਿੰਦਰ ਸਿੰਘ ਚਾਹਲ ਨੇ ਹਲਕੇ ਵਿੱਚ ਰਾਜਨੀਤਿਕ ਗਤੀਵਿਧੀਆਂ ਕੀਤੀਆਂ ਤੇਜ਼
Publish Date: Sun, 15 Nov 2026 07:36 PM (IST)
Updated Date: Sun, 15 Nov 2026 07:36 PM (IST)
--ਲੋਕਾਂ ਤੋਂ ਮਿਲ ਰਿਹਾ ਭਾਰੀ ਸਮਰਥਨ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਹਲਕੇ ਕਪੂਰਥਲਾ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ। ਉਨ੍ਹਾਂ ਨੂੰ ਆਪਣੀਆਂ ਗਤੀਵਿਧੀਆਂ ਦੌਰਾਨ ਸਮਰਥਕਾਂ ਤੇ ਜਨਤਾ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਮਲਵਿੰਦਰ ਸਿੰਘ ਚਾਹਲ ਜਨਤਾ ਨਾਲ ਨਿਯਮਤ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਵਿੱਚ ਜਿੱਥੇ ਹਲਕੇ ਦੀ ਵਿਕਾਸ ਲਈ ਰਣਨੀਤੀ ਤੇ ਹਲਕੇ ਲਈ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ, ਉੱਥੇ ਹੀ ਉਹ ਇਲਾਕੇ ਦੇ ਲੋਕਾਂ ਦੀਆਂ ਚਿੰਤਾਵਾਂ ਤੇ ਸੁਝਾਵਾਂ ਨੂੰ ਵੀ ਸੁਣ ਰਹੇ ਹਨ। ਲੋਕ ਹਲਕੇ ਵਿੱਚ ਉਨ੍ਹਾਂ ਦੀਆਂ ਰਾਜਨੀਤਿਕ ਗਤੀਵਿਧੀਆਂ ਪ੍ਰਤੀ ਵੀ ਉਤਸ਼ਾਹ ਦਿਖਾ ਰਹੇ ਹਨ। ਮੰਮੂ ਚਾਹਲ ਦਾ ਮੁੱਖ ਉਦੇਸ਼ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਹੋਰ ਵਧਾਉਣ ਤੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦੇ ਯਤਨ ਕੀਤੇ ਜਾਣਗੇ। ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਮੰਮੂ ਚਾਹਲ ਨੇ ਕਪੂਰਥਲਾ ਹਲਕੇ ਦੇ ਪਿੰਡ ਕੇਸਰਪੁਰ ਵਿੱਚ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ, ਚਿੰਤਾਵਾਂ ਤੇ ਉਮੀਦਾਂ ਨੂੰ ਸੁਣਿਆ ਤੇ ਆਉਣ ਵਾਲੀਆਂ ਚੋਣਾਂ ਬਾਰੇ ਚਰਚਾ ਕੀਤੀ। ਇਸ ਮੌਕੇ ਚਾਹਲ ਨੇ ਕਿਹਾ ਕਿ ਹਮੇਸ਼ਾ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੱਤੀ ਜਾਵੇ ਤੇ ਕਪੂਰਥਲਾ ਦੇ ਹਰ ਪਿੰਡ ਦੇ ਵਿਕਾਸ ਤੇ ਤਰੱਕੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਇਹ ਚੋਣ ਆਪਣੇ ਲਈ ਨਹੀਂ ਲੜ ਰਹੇ ਹਨ। ਮੈਂ ਇਹ ਚੋਣਾਂ ਤੁਹਾਡੇ ਸਾਰਿਆਂ ਲਈ ਲੜ ਰਿਹਾ ਹਾਂ ਤਾਂ ਜੋ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਸਕਾਂ, ਮੇਰੀ ਜ਼ਿੰਦਗੀ ਦਾ ਇੱਕੋ-ਇੱਕ ਉਦੇਸ਼ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ।