ਚਾਹਲ ਨੇ ਇਲਾਕਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਮਲਵਿੰਦਰ ਚਾਹਲ ਨੇ ਪਿੰਡ ਸਿੱਧਵਾਂ ਦੋਨਾ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਇਲਾਕਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ
Publish Date: Tue, 17 Nov 2026 09:15 PM (IST)
Updated Date: Tue, 17 Nov 2026 09:15 PM (IST)
ਅਮਰੀਕ ਮੱਲ੍ਹੀ ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹਲਕਾ ਕਪੂਰਥਲਾ ਤੋਂ ਅਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਮੰਮੂ ਚਾਹਲ ਨੇ ਹਲਕੇ ਦੇ ਪਿੰਡ ਸਿੱਧਵਾਂ ਦੋਨਾ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਇਲਾਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਉਮੀਦਾਂ ਨੂੰ ਨੇੜਿਓਂ ਸੁਣਿਆ। ਇਸ ਮੌਕੇ ਮੰਮੁ ਚਾਹਲ ਨੇ ਸਥਾਨਕ ਮੁੱਦਿਆਂ, ਵਿਕਾਸ ਕਾਰਜਾਂ ਤੇ ਇਲਾਕੇ ਦੀਆਂ ਜ਼ਰੂਰਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਨਾਲ ਸਿੱਧੀ ਗੱਲਬਾਤ ਹਮੇਸ਼ਾ ਨਵੀਂ ਊਰਜਾ ਤੇ ਹੌਸਲਾ ਦਿੰਦੀ ਹੈ। ਲੋਕਾਂ ਵੱਲੋਂ ਮਿਲ ਰਹੇ ਪਿਆਰ, ਵਿਸ਼ਵਾਸ ਤੇ ਸਹਿਯੋਗ ਲਈ ਹਮੇਸ਼ਾ ਉਨ੍ਹਾਂ ਨਾਲ ਮਿਲਕੇ ਕੰਮ ਕਰਦਾ ਰਹਾਂਗਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਸਾਥ ਮਿਲਦਾ ਹੈ ਤਾਂ ਉਹ ਹਲਕੇ ਨੂੰ ਸੂਬੇ ਦਾ ਨੰਬਰ ਇੱਕ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੁਹਿੰਮ ਦੌਰਾਨ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਉਨ੍ਹਾਂ ਦੇ ਹੱਕ ਵਿੱਚ ਹਾਮੀ ਭਰਦੀਆਂ ਵਿਸ਼ਵਾਸ਼ ਦਿਵਾਇਆ ਕਿ ਉਹ ਮੰਮੂ ਚਾਹਲ ਦਾ ਖੁੱਲ੍ਹ ਕੇ ਸਮਰਥਨ ਕਰਨਗੇ। ਇਸ ਮੌਕੇ ਮੰਮੂ ਚਾਹਲ ਨੇ ਕਿਹਾ ਕਿ ਚੋਣਾਂ ਦੌਰਾਨ ਲੋਕ ਆਪਣੇ ਹਲਕੇ ਦੇ ਵਿਕਾਸ ਲਈ ਨੁਮਾਇੰਦਾ ਚੁਣਨ ਵਾਸਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹਨ; ਪਰ ਜਦੋਂ ਉਹੀ ਨੁਮਾਇੰਦਾ ਜਿੱਤਣ ਤੋਂ ਬਾਅਦ ਵਿਕਾਸ ਨੂੰ ਭੁਲਾ ਕੇ ਹੰਕਾਰੀ ਬਣ ਜਾਵੇ, ਤਾਂ ਫਿਰ ਉਹੀ ਜਨਤਾ ਇਕਜੁੱਟ ਹੋ ਕੇ ਉਸ ਦੇ ਹੰਕਾਰ ਨੂੰ ਚਕਨਾਚੂਰ ਕਰ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਅਫਸੋਸ ਦੀ ਗੱਲ ਹੈ ਕਿ ਪਿਛਲੇ 25 ਸਾਲਾਂ ਦੌਰਾਨ ਸਾਡਾ ਹਲਕਾ ਵਿਕਾਸ ਦੇ ਮਾਮਲੇ ਵਿੱਚ ਪਛੜ ਗਿਆ ਹੈ।