ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਵਾਲਾ ਕਾਬੂ
ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਵਾਲਾ ਵਿਅਕਤੀ ਕਾਬੂ
Publish Date: Fri, 20 Mar 2026 08:47 PM (IST)
Updated Date: Fri, 20 Mar 2026 08:49 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੁਲਿਸ ਨੇ ਮਾੜੇ ਅਨਸਰਾਂ ਤੇ ਠੱਗੀ ਮਾਰਨ ਵਾਲੇ ਏਜੰਟਾਂ ਵਿਰੁੱਧ ਕਾਰਵਾਈ ਕਰਦੇ ਹੋਏ ਏਐੱਸਪੀ ਧਰੇਂਦਰ ਵਰਮਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਇਕ ਏਜੰਟ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਪੀ ਧਰੇਂਦਰ ਵਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਮੁਕਦਮਾ ਬਰ-ਦਰਖਾਸਤ ਜਸਵੀਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਗਾਜੀਪੁਰ ਰੋਡ, ਮੁਹੱਲਾ ਗੁਰੂ ਨਾਨਕ ਨਗਰ ਸੁਲਤਾਨਪੁਰ ਲੋਧੀ ਨੇ ਕਰਨ ਧੀਰ ਪੁੱਤਰ ਮਦਨ ਮੋਹਣ ਧੀਰ ਵਾਸੀ ਮੁਹੱਲਾ ਦੀਵਾਨਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਖਿਲਾਫ, ਉਸਦੇ ਲੜਕੇ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 5,50,000/-ਰੁਪਏ ਦੀ ਠੱਗੀ ਮਾਰਨ ਸਬੰਧੀ ਦੱਸਿਆ ਸੀ। ਇਨਕੁਆਰੀ ਕਰਨ ਤੋਂ ਬਾਅਦ ਮੁਕੱਦਮਾ ਨੰਬਰ 42 ਮਿਤੀ 25-2-2026 ਅ/ਧ 316(2),318 (4) ਬੀਐੱਨਐੱਸ 13 ਪੀਟੀਪੀ ਐਕਟ ਥਾਣਾ ਸੁਲਤਾਨਪੁਰ ਲੋਧੀ ਦਰਜ ਰਜਿਸਟਰ ਕੀਤਾ ਗਿਆ। ਤਫਤੀਸ਼ ਦੌਰਾਨ ਮੁਲਜ਼ਮ ਨੂੰ ਬਾਅਦ ਤਾਮੀਲ ਨੋਟਿਸ ਅ/ਧ 35(3) ਬੀਐੱਨਐੱਸ ਤਹਿਤ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ’ਤੇ ਹੋਰ ਵੀ ਬਹੁਤ ਸਾਰੇ ਮੁਕੱਦਮੇ ਦਰਜ ਹਨ।