50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Publish Date: Sat, 09 May 2026 06:51 PM (IST)
Updated Date: Sat, 09 May 2026 06:53 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਭੁਲੱਥ : ਭੁਲੱਥ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਤਹਿਸੀਲ ਚੌਂਕ ਵਿਚ ਮੌਜੂਦ ਸੀ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਭੁਲੱਥ ਵਿਖੇ ਖੱਸਣ ਰੋਡ ’ਤੇ ਸ਼ਮਸ਼ਾਨ ਘਾਟ ਵਿਚ ਇਕ ਵਿਅਕਤੀ ਜੋ ਕਿ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਵੀ ਉਹ ਉਥੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਮੁਖਬਰ ਤੋਂ ਮਿਲੀ ਇਤਲਾਹ ਮੁਤਾਬਕ ਪੁਲਿਸ ਪਾਰਟੀ ਨੇ ਰੇਡ ਕੀਤੀ ਤੇ ਦੇਖਿਆ ਕਿ ਸ਼ਮਸ਼ਾਨ ਘਾਟ ਦੇ ਗੇਟ ਦੇ ਨਜ਼ਦੀਕ ਇਕ ਮੋਨਾ ਵਿਅਕਤੀ ਖੜਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੇ ਸੱਜੇ ਹੱਥ ਵਿਚ ਫੜਿਆ ਮੋਮੀ ਲਿਫਾਫਾ ਗੇਟ ਦੇ ਨਜ਼ਦੀਕ ਸੁੱਟ ਦਿੱਤਾ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਉਸ ਨੇ ਆਪਣਾ ਨਾਮ ਲਖਵਿੰਦਰ ਸਿੰਘ ਉਰਫ ਨਿਕਾ ਪੁੱਤਰ ਰਾਮ ਸਿੰਘ ਵਾਸੀ ਤਲਵੰਡੀ ਝੰਡੇਰ ਥਾਣਾ ਕਰਤਾਰਪੁਰ ਦੱਸਿਆ। ਉਸ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ’ਤੇ ਕਾਰਵਾਈ ਕਰਦੇ ਹੋਏ ਭੁਲੱਥ ਪੁਲਿਸ ਵੱਲੋਂ ਉਕਤ ਵਿਅਕਤੀ ’ਤੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।