ਮਾਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀ ਕਾਇਆ ਕਲਪ ਕੀਤੀ : ਪੱਡਾ ਮਾਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀ ਕਾਇਆ ਕਲਪ ਕੀਤੀ : ਪੱਡਾ
Publish Date: Tue, 03 Nov 2026 06:24 PM (IST)
Updated Date: Tue, 03 Nov 2026 06:26 PM (IST)
--ਪ੍ਰਾਇਮਰੀ ਸਕੂਲ ਮੈਣਵਾਂ ਵਿਖੇ ਨਵਾਂ ਕਲਾਸਰੂਮ ਬੱਚਿਆਂ ਨੂੰ ਅਰਪਿਤ ਕੀਤਾ --ਸੁਖਵੰਤ ਸਿੰਘ ਪੱਡਾ ਨੇ ਸਕੂਲ ਦੇ ਵਿਕਾਸ ਲਈ ਦਿੱਤੇ 10,000 ਰੁਪਏ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਐਲੀਮੈਂਟਰੀ ਸਕੂਲ ਮੈਣਵਾਂ ਬਲਾਕ ਕਪੂਰਥਲਾ-2 ਵਿਖੇ ਨਵਾਂ ਕਲਾਸ ਰੂਮ ਬੱਚੀਆਂ ਨੂੰ ਅਰਪਿਤ ਕੀਤਾ ਗਿਆ। 9.5 ਲੱਖ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਅਫਸਰ ਕਪੂਰਥਲਾ ਡਾ. ਬਲਵਿੰਦਰ ਸਿੰਘ ਬੱਟੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ। ਇਸ ਮੌਕੇ ਉਨ੍ਹਾਂ ਨਾਲ ਸੈਂਟਰ ਹੈੱਡ ਟੀਚਰ ਹਰਪ੍ਰੀਤ ਸਿੰਘ ਮੁਸ਼ਕਵੇਦ, ਹੈੱਡ ਟੀਚਰ ਗੁਰਮੁਖ ਸਿੰਘ ਸਟੇਟ ਐਵਾਰਡੀ ਤੇ ਮੈਣਵਾਂ ਸਕੂਲ ਦੇ ਹੈੱਡ ਟੀਚਰ ਨਿੰਮੀ ਰਾਣੀ ਤੇ ਗੁਰਮੇਜ ਸਿੰਘ ਮੌਜੂਦ ਸਨ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਤਿਲਕ ਰਾਜ, ਗੁਰਦੇਵ ਸਿੰਘ, ਐੱਸਐੱਮਸੀ ਚੇਅਰਮੈਨ ਬਲਜੀਤ ਕੌਰ, ਜਸਵੰਤ ਸਿੰਘ ਕਾਂਜਲੀ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਮਲਕੀਤ ਸਿੰਘ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ, ਉਪਕਾਰ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਕਨਵਰ ਵੀਰ ਸਿੰਘ ਬਾਵਾ ਬਲਾਕ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਇਸ ਮੌਕੇ ਸਕੂਲ ਵਿੱਚ ਇਕੱਤਰ ਹੋਏਂ ਪਤੰਵਤੇ ਸੱਜਣਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇਕ ਸੂਬਾ ਬਣਾਇਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਲਈ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਕੂਲ ਨੂੰ ਸਰਕਾਰ ਨੇ ਸਮੇਂ ਦਾ ਹਾਣੀ ਬਣਾਉਣ ਲਈ ਨਵੇਂ ਕਲਾਸ ਰੂਮ, ਲੈਬ, ਬਾਥਰੂਮ ਤੇ ਚਾਰਦੀਵਾਰੀ ਦੀ ਉਸਾਰੀ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੇ ਵੱਲੋਂ 10,000 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਤੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀ ਹਰ ਲੋੜ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਨੇ ਪੰਜਾਬ ਸਰਕਾਰ ਵੱਲੋਂ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਜਿਸ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਅਮਨਦੀਪ ਸਿੰਘ, ਪ੍ਰਤਾਪ ਸਿੰਘ, ਪਲਵਿੰਦਰ ਕੌਰ, ਮੀਨੂੰ ਸੋਨੀ ਤੇ ਗੁਰਿੰਦਰ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਹੈੱਡ ਟੀਚਰ ਮੀਨਾਕਸ਼ੀ, ਹੈੱਡ ਟੀਚਰ ਪੰਕਜ ਧੀਰ, ਹੈੱਡ ਟੀਚਰ ਰਾਜਵਿੰਦਰ ਕੌਰ, ਰਾਜਵਿੰਦਰ ਕੌਰ, ਬਖਸ਼ੀਸ ਸਿੰਘ, ਬਲਵਿੰਦਰ ਸਿੰਘ ਭੰਡਾਲ ਆਦਿ ਵੀ ਹਾਜ਼ਰ ਸਨ।