- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਵਚਨਵੱਧ, ਸੰਗਠਨ ਇੰਚਾਰਜ ਗੁਰਦੀਪ ਸਿੰਘ ਦੀਪਾ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਮਾਜਿਕ ਤੇ ਸੰਗਠਨ ਪੱਧਰ 'ਤੇ ਯਤਨ ਤੇਜ਼ ਹੋ ਰਹੇ ਹਨ, ਜਿਸ ਨਾਲ ਇਸ ਮੁਹਿੰਮ ਨੂੰ ਹਰ ਪਾਸੇ ਬਲ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਸੰਗਠਨ ਇੰਚਾਰਜ ਗੁਰਦੀਪ ਸਿੰਘ ਦੀਪਾ ਨੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਦੀਪਾ ਨੇ ਕਿਹਾ ਕਿ ਨਸ਼ਾ ਸਿਰਫ਼ ਸਰਕਾਰਾਂ ਦੇ ਯਤਨਾਂ ਨਾਲ ਹੀ ਖਤਮ ਨਹੀਂ ਹੋ ਸਕਦਾ, ਸਗੋਂ ਸਮਾਜ, ਨੌਜਵਾਨਾਂ, ਧਾਰਮਿਕ ਸੰਸਥਾਵਾਂ ਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਹਰ ਵਰਗ ਨੂੰ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਜੰਗ ਲੜਨੀ ਪਵੇਗੀ। ਸੂਬਾ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਜਾਗਰੂਕਤਾ ਕੈਂਪ, ਨੌਜਵਾਨ ਮੀਟਿੰਗਾਂ ਤੇ ਖੇਡ ਗਤੀਵਿਧੀਆਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਤੇ ਖੇਡਾਂ ਨਾਲ ਜੋੜ ਕੇ ਹੀ ਨਸ਼ੇ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕਦਾ ਹੈ, ਜਿਸ ਲਈ ਸੂਬੇ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ-ਰਾਤ ਯਤਨ ਕਰ ਰਹੀ ਹੈ। ਗੁਰਦੀਪ ਸਿੰਘ ਦੀਪਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਨਸ਼ਿਆਂ ਖ਼ਿਲਾਫ਼ ਇਕ ਨਵੀਂ ਸੋਚ ਪੈਦਾ ਹੋ ਰਹੀ ਹੈ ਤੇ ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜੇਕਰ ਸਮਾਜ ਤੇ ਪ੍ਰਸ਼ਾਸਨ ਮਿਲ ਕੇ ਕੰਮ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ, ਸਮਾਜ ਤੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਉਣ ਤੇ ਨਸ਼ਾ ਮੁਕਤ ਪੰਜਾਬ ਦੀ ਲਹਿਰ ਨੂੰ ਹੋਰ ਮਜ਼ਬੂਤ ਬਣਾਉਣ। ਪੰਜਾਬ ਵਿਚ ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਇਲਾਜ, ਬਿਹਤਰ ਸਿਹਤ ਸਹੂਲਤਾਂ ਤੇ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਬਲਾਕ ਇੰਚਾਰਜ ਸਮਰ ਗੁਪਤਾ ਤੇ ਬਲਵੀਰ ਠਾਕੁਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਤੇ ਜਨਤਾ ਤੱਕ ਸਰਕਾਰੀ ਸਹੂਲਤਾਂ ਵਧੀਆ ਢੰਗ ਨਾਲ ਪਹੁੰਚ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਰਗ ਨੂੰ ਰਾਹਤ ਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮੁਫ਼ਤ ਬਿਜਲੀ, ਸਿਹਤ ਤੇ ਸਿੱਖਿਆ ਵਰਗੀਆਂ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਵਿਅਕਤੀ ਤੱਕ ਪਹੁੰਚ ਰਿਹਾ ਹੈ। ਲੋਕਾਂ ਵੱਲੋਂ ਮਿਲ ਰਿਹਾ ਭਰਵਾ ਹੁੰਗਾਰਾ ਦਰਸਾ ਰਿਹਾ ਹੈ ਕਿ 2027 ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 100 ਤੋਂ ਵੀ ਵੱਧ ਸੀਟਾਂ ਨਾਲ ਜਿੱਤ ਹਾਸਲ ਕਰੇਗੀ।