ਡਾ. ਚੱਬੇਵਾਲ ਦੀ ਅਗਾਂਹਵਧੂ ਸੋਚ ਨਾਲ ਜੁੜ ਰਹੇ ਅਨੇਕਾਂ ਪਰਿਵਾਰ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਾਂਹਵਧੂ ਸੋਚ ਨਾਲ ਜੁੜ ਰਹੇ ਅਨੇਕਾਂ ਪਰਿਵਾਰ
Publish Date: Sun, 20 Sep 2026 06:55 PM (IST)
Updated Date: Sun, 20 Sep 2026 06:56 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਦੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਤੇ ਪਾਰਟੀ ਆਗੂਆਂ ਦਾ ਦਾਅਵਾ ਹੈ ਕਿ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਤੇ ਪਰਿਵਾਰ ਪਾਰਟੀ ਨਾਲ ਜੁੜ ਰਹੇ ਹਨ। ਡਾ. ਰਾਜ ਕੁਮਾਰ ਚੱਬੇਵਾਲ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਦਾ ਹਲਕਾ ਇੰਚਾਰਜ ਬਣਨ ਤੋਂ ਬਾਦ ਲਗਾਤਾਰ ਆਪ ਦਾ ਕਾਰਵਾਂ ਵੱਡਾ ਹੋ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਰ ਗੁਪਤਾ ਤੇ ਗੁਰਸਿਮਰ ਸਿੰਘ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਦੀ ਕਾਰਜਸ਼ੈਲੀ, ਲੋਕਾਂ ਨਾਲ ਸਿੱਧਾ ਸੰਪਰਕ ਤੇ ਉਨ੍ਹਾਂ ਵੱਲੋਂ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਕਾਰਨ ਲੋਕਾਂ ਵਿੱਚ ਪਾਰਟੀ ਪ੍ਰਤੀ ਰੁਝਾਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਵਿੱਚ ਵੱਖ-ਵੱਖ ਵਰਗਾਂ ਦੇ ਪਰਿਵਾਰ ਸ਼ਾਮਲ ਹਨ। ਉਨ੍ਹਾਂ ਮੁਤਾਬਕ ਲੋਕ ਡਾ. ਚੱਬੇਵਾਲ ਦੀ ਸਿਆਸੀ ਤੇ ਸਮਾਜਿਕ ਸੋਚ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਸਮਰ ਗੁਪਤਾ ਤੇ ਗੁਰਸਿਮਰ ਸਿੰਘ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਹਲਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਸਰਗਰਮੀਆਂ ਨਾਲ ਪਾਰਟੀ ਵਰਕਰਾਂ ਵਿੱਚ ਵੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਵੱਲੋਂ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਕਿਹਾ ਕਿ ਪਾਰਟੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਸੰਪਰਕ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇਗਾ, ਜਿਸਦੇ ਲਈ ਫਗਵਾੜਾ ਵਾਸੀ ਪੱਬਾਂ ਭਾਰ ਹੋਏ ਪਏ ਹਨ।