ਪਿੰਡ ਕਾਲਾ ਸੰਘਿਆਂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਪਿੰਡ ਕਾਲਾ ਸੰਘਿਆਂ ਦੇ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Publish Date: Wed, 26 Nov 2025 09:18 PM (IST)
Updated Date: Wed, 26 Nov 2025 09:20 PM (IST)

--ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ : ਵਾਲੀਆ\ਦਲਵਿੰਦਰ ਸਿੱਧੂ ਅਮਰੀਕ ਸਿੰਘ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਦੀ ਲੋਕਪ੍ਰਿਅਤਾ ਵੱਧਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਬੁੱਧਵਾਰ ਨੂੰ ਹਲਕਾ ਕਪੂਰਥਲਾ ਦੇ ਪਿੰਡ ਕਾਲਾ ਸੰਘਿਆਂ ਦੇ ਕਈ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਦਿਆਂ ਕੀਤਾ। ਇਸ ਮੌਕੇ ਤੀਰਥ ਬਾਗੜੀ ਕਾਲਾ ਸੰਘਿਆਂ, ਉੱਤਮਵੀਰ ਸਿੰਘ ਸਿੱਧੂ ਖੁਸਰੋਪੁਰ ਨੇ ਆਪਣੇ ਅਨੇਕਾਂ ਸਾਥੀਆਂ ਅਰਮਾਨ, ਪਾਰਸ, ਹੈਪੀ, ਟਿੱਕਾ, ਨਿਸ਼ਾਨ, ਹਰਪ੍ਰੀਤ ਸਿੰਘ, ਸੋਨੂੰ ਸਮੇਤ ਕਈ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆ ਆਖਦਿਆਂ ਕਿਹਾ ਪਾਰਟੀ ਵਿਚ ਇਨ੍ਹਾਂ ਨੂੰ ਪੂਰਾ ਮਾਣ-ਸਨਮਾਨ ਮਿਲੇਗਾ। ਇਸ ਮੌਕੇ ਉੱਤਮਵੀਰ ਸਿੰਘ ਸਿੱਧੂ ਖੁਸਰੋਪੁਰ ਨੂੰ ਯੂਥ ਅਕਾਲੀ ਦਾ ਜਰਨਲ ਸਕੱਤਰ ਤੇ ਤੀਰਥ ਬਾਗੜੀ ਕਾਲਾ ਸੰਘਿਆਂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਿੰਡ ਬਡਿਆਲ ਤੋਂ ਸ਼੍ਰੋਮਣੀ ਅਕਾਲੀ ਦੇ ਟਕਸਾਲੀ ਪਰਿਵਾਰ ਦੇ ਮੁਖੀ ਹਰਿੰਦਰ ਸਿੰਘ ਬਡਿਆਲ ਮੌਕੇ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵੱਲੋਂ ਹਰਿੰਦਰ ਸਿੰਘ ਬਡਿਆਲ ਨੂੰ ਜ਼ਿਲ੍ਹਾ ਕਪੂਰਥਲਾ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਬੇਮਿਸਾਲ ਕੰਮਾਂ ਨੂੰ ਦੇਖਦੇ ਹੋਏ ਤੇ ਲੋਕ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਐੱਚਐੱਸ ਵਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਚੰਗੀ ਤਰ੍ਹਾ ਜਾਣੂੰ ਹੋ ਚੁੱਕੇ ਹਨ, ਜਿਸ ਕਰਕੇ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਬਦਲੇ ਦੀ ਭਾਵਨਾ ਨਾਲ ਰਾਜਨੀਤੀ ਕੀਤੀ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕਰਦੀ ਆ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਵਾਲੀਆ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਜੰਗਲ ਰਾਜ ਤੋਂ ਵੀ ਭੈੜੇ ਹੋ ਗਏ ਹਨ ਅਤੇ ਅੱਜ ਸੂਬੇ ਦਾ ਹਰ ਵਰਗ ਪੀੜਤ ਹੈ। ਉਨ੍ਹਾਂ ਕਿਹਾ ਕਪੂਰਥਲਾ ਸ਼ਹਿਰ ਵਿਚ ਹਰ ਰੋਜ਼ ਕੋਈ ਨਾ ਕੋਈ ਅਪਰਾਧਿਕ ਘਟਨਾ ਵਾਪਰ ਰਹੀ ਹੈ, ਭਾਵੇਂ ਉਹ ਚੋਰੀ ਹੋਵੇ ਜਾਂ ਗੋਲਾਬਾਰੀ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਇੰਨੀ ਵਿਗੜਦੀ ਸਥਿਤੀ ਪਿਛਲੀਆਂ ਸਰਕਾਰਾਂ, ਭਾਵੇਂ ਅਕਾਲੀ-ਭਾਜਪਾ ਹੋਵੇ ਜਾਂ ਕਾਂਗਰਸ, ਦੌਰਾਨ ਕਦੇ ਨਹੀਂ ਦੇਖੀ ਗਈ ਸੀ ਪਰ ਆਪ ਦੇ ਸ਼ਾਸਨ ਦੌਰਾਨ, ਇਹ ਆਮ ਗੱਲ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਰਨਲ ਸਕੱਤਰ ਸੰਜੀਵ ਕੁਮਾਰ ਹੈਪੀ, ਲਹਿੰਬਰ ਸਿੰਘ ਕਾਲਾ ਸੰਘਿਆ, ਰਾਜ ਕੁਮਾਰ ਸ਼ਰਮਾ, ਜਗਤਾਰ ਸਿੰਘ ਜੱਗਾ, ਪੀਏਸੀ ਦੇ ਮੈਂਬਰ ਅਜੈ ਬਬਲਾ, ਕੌਂਸ਼ਲਰ ਅਸ਼ੋਕ ਭਗਤ, ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਖ਼ਾਨੋਵਾਲ, ਅਮਰਜੀਤ ਸਿੰਘ ਥਿੰਦ, ਦਿਨੇਸ਼ ਕੁਮਾਰ, ਜਗਜੀਤ ਸਿੰਘ ਸ਼ੰਮੀ ਆਦਿ ਹਾਜ਼ਰ ਸਨ।