ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Thu, 24 Sep 2026 08:51 PM (IST)
Updated Date: Thu, 24 Sep 2026 08:54 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਦਰਮਿਆਨ ਸੀਨੀਅਰ ਆਗੂ ਰਵੇਲ ਸਿੰਘ ਤੇ ਹਰਜੋਤ ਸਿੰਘ ਪਾਹਵਾ ਦੀ ਅਗਵਾਈ ਹੇਠ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਫਗਵਾੜਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ‘ਜੀ ਆਇਆ’ ਆਖਿਆ। ਡਾ. ਚੱਬੇਵਾਲ ਨੇ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਸਾਰੇ ਨਵੇਂ ਮੈਂਬਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਡਾ. ਚੱਬੇਵਾਲ ਨੂੰ ਮਈ 2026 ਵਿੱਚ ਫਗਵਾੜਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ, ਉਸਤੋਂ ਬਾਦ ਸ਼ਹਿਰ ਵਾਸੀਆਂ ਦੇ ਆਮ ਆਦਮੀ ਪਾਰਟੀ ਨਾਲ ਜੁੜਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ ਤੇ ਆਪ ਦਾ ਪਰਿਵਾਰ ਫਗਵਾੜਾ ’ਚ ਹੋਰ ਵੱਡਾ ਹੋ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ, ਸੁਖਜੀਤ ਸਿੰਘ, ਨਰਿੰਦਰ ਪਾਲ ਸਿੰਘ, ਬੱਬਨਦੀਪ ਸਿੰਘ, ਨਰਿੰਦਰ ਸਿੰਘ, ਦਮਨਪ੍ਰੀਤ ਸਿੰਘ, ਗੁਰਬਖਸ਼ ਸਿੰਘ, ਅਵਨੀਤ ਸਿੰਘ ਮਿੱਕੀ, ਗੁਰਦੀਪ ਸਿੰਘ, ਸੁਖਵਿੰਦਰ ਪਾਲ ਸਿੰਘ, ਰਿੰਕੂ ਪਾਹਵਾ, ਦਵਿੰਦਰ ਸਿੰਘ, ਅਮਰਜੀਤ ਕੌਰ, ਬਸਮੀਤ ਕੌਰ, ਤਵਿੰਦਰ ਕੌਰ, ਪਵਨੀਤ ਕੌਰ, ਹਰਮਿੰਦਰ ਕੌਰ, ਇੰਦਰਪ੍ਰੀਤ ਕੌਰ, ਹਰਬੰਸ ਕੌਰ, ਕਮਲਪ੍ਰੀਤ ਕੌਰ, ਰੀਟਾ, ਬਬਲੀ, ਮੋਨਾ ਆਦਿ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।