ਪਿੰਡ ਸੁਚੇਤਗੜ੍ਹ ਕੋਠੇ ਦੇ ਕਈ ਪਰਿਵਾਰ ਆਪ ’ਚ ਸ਼ਾਮਲ ਹੋਏ
ਪਿੰਡ ਸੁਚੇਤਗੜ੍ਹ ਕੋਠੇ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ
Publish Date: Thu, 09 Apr 2026 10:28 PM (IST)
Updated Date: Thu, 09 Apr 2026 10:29 PM (IST)

ਪਾਰਟੀ ’ਚ ਹਰੇਕ ਵਿਅਕਤੀ ਦਾ ਮਾਣ ਸਨਮਾਨ ਕੀਤਾ ਜਾਵੇਗਾ : ਚੀਮਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਚੇਤਗੜ੍ਹ ਕੋਠੇ ਪਿੰਡ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਬਹੁਤ ਸਾਰੇ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਘੱਟ ਸਮੇਂ ਵਿਚ ਇਤਿਹਾਸਕ ਤੇ ਲੋਕ ਭਲਾਈ ਵਾਲੇ ਫੈਸਲੇ ਲੈ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਹੀ ਇਕੋ-ਇਕ ਰਾਜਨੀਤਿਕ ਸੰਸਥਾ ਹੈ ਜੋ ਆਮ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਤੇ ਬਿਜਲੀ ਬਿੱਲਾਂ ਦਾ ਬੋਝ ਕਾਫ਼ੀ ਘੱਟ ਗਿਆ ਹੈ। ਇਨ੍ਹਾਂ ਨੀਤੀਆਂ ਤੇ ਵਿਕਾਸ ਪਹਿਲਕਦਮੀਆਂ ਤੋਂ ਪ੍ਰੇਰਿਤ ਹੋ ਕੇ, ਅੱਜ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਚੈਂਚਲ ਸਿੰਘ, ਪੰਚਾਇਤ ਮੈਂਬਰ ਪਰਮਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਬੰਤਾ ਸਿੰਘ, ਬਲਕਾਰ ਸਿੰਘ, ਮਲਕੀਤ ਸਿੰਘ, ਲੱਖਾ ਸਿੰਘ, ਹਰਭਜਨ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਬਹਾਦਰ ਸਿੰਘ, ਸੁਖਵਿੰਦਰ ਸਿੰਘ, ਸੰਨਜੀਤ ਸਿੰਘ, ਰਣਸੀਂਹ ਸਿੰਘ, ਕੁਲਵਿੰਦਰ ਸਿੰਘ, ਰਣਸੀਂਹ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਦਿ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਨੰਬਰਦਾਰ ਜਤਿੰਦਰਜੀਤ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ, ਪ੍ਰਧਾਨ ਤਰਸੇਮ ਸਿੰਘ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਹਰਵਿੰਦਰ ਸਿੰਘ, ਸਰਵਣ ਸਿੰਘ ਆਦਿ ਹਾਜ਼ਰ ਸਨ।