ਅਨੇਕਾਂ ਨੌਜਵਾਨ ਭਾਜਪਾ ’ਚ ਹੋਏ ਸ਼ਾਮਲ ਅਨੇਕਾਂ ਨੌਜਵਾਨ ਭਾਜਪਾ ’ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਸਿਰੋਪਾ ਪਾਕੇ ਭਾਜਪਾ ਪਰਿਵਾਰ ’ਚ ਕੀਤਾ ਸਵਾਗਤ
Publish Date: Tue, 15 Sep 2026 09:13 PM (IST)
Updated Date: Tue, 15 Sep 2026 09:14 PM (IST)
ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕੀਤਾ ਸਵਾਗਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕੇਂਦਰ ਦੀ ਮੋਦੀ ਸਰਕਾਰ ਦੇ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਪੂਰਥਲਾ ਹਲਕੇ ਦੇ ਨੌਜਵਾਨਾਂ ਦਾ ਲਗਾਤਾਰ ਭਾਜਪਾ ਵਿਚ ਸ਼ਾਮਲ ਹੋਣ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਭਾਜਪਾ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਲਕੇ ਦੇ ਨੌਜਵਾਨ ਆਗੂ ਸੰਦੀਪ ਸਿੰਘ ਪਿੰਡ ਬਨਵਾਲੀ ਪੁਰ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਸਮਰਦੀਪ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ ਚਕਿਵਾਲੇ, ਸੁਖਦੇਵ ਸਿੰਘ, ਸੁਖਵੀਰ ਸਿੰਘ ਮਨਸੂਰ ਵਾਲ਼ ਕਾਲੋਨੀ ਕਪੂਰਥਲਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ, ਜਿੱਥੇ ਕਿ ਉਨ੍ਹਾਂ ਦਾ ਭਾਜਪਾ ਦੇ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲ਼ਿਆਂ ਨੇ ਦੱਸਿਆ ਕਿ ਪੰਜਾਬ ਦੀਆਂ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨਾਲ ਹਮੇਸ਼ਾ ਹੀ ਧੋਖਾ ਕੀਤਾ ਹੈ ਤੇ ਹੁਣ ਮੌਜੂਦਾ ਆਪ ਸਰਕਾਰ ਦੇ ਕਾਰਜ ਕਾਲ ਦੌਰਾਨ ਪੰਜਾਬ ਹੋਰ ਵੀ ਜ਼ਿਆਦਾ ਪੱਛੜ ਕੇ ਰਹਿ ਗਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਡਬਲ ਇੰਜਣ ਸਰਕਾਰ ਨਾਲ ਹੀ ਹੋ ਸਕਦੀ ਹੈ, ਜਿਸ ਲਈ ਉਨ੍ਹਾਂ ਆਪਣੇ ਇਲਾਕੇ ਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਆਖਿਆ ਕਿ ਭਾਜਪਾ ਲੋਕ ਹਿਤੈਸ਼ੀ ਪਾਰਟੀ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਦੱਸਿਆ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੇ ਪਹਿਲੀਆਂ ਰਾਜਨੀਤਿਕ ਪਾਰਟੀਆਂ ਨੂੰ ਪਛਾੜ ਕੇ ਬਦਲਾਅ ਲਿਆਂਦਾ ਸੀ, ਉਨ੍ਹਾਂ ਨੂੰ ਬਦਲਾਅ ਦੀ ਥਾਂ ਭਾਰੀ ਨਿਰਾਸ਼ਾ ਹੱਥ ਲੱਗੀ ਹੈ। ਪੰਜਾਬ ਵਿੱਚ ਕਿਸੇ ਪਾਸੇ ਕੋਈ ਵਿਕਾਸ ਨਹੀਂ ਹੋ ਰਿਹਾ, ਸਗੋਂ ਪੰਜਾਬ ਵਿੱਚ ਨਸ਼ੇ ਅੱਗੇ ਨਾਲੋਂ ਵੀ ਵੱਧ ਆ ਰਹੇ ਹਨ, ਜਦਕਿ ਦੂਸਰੇ ਪਾਸੇ ਕੇਂਦਰ ਵਿਚ ਪਿਛਲੇ ਗਿਆਰਾਂ ਸਾਲ ਤੋਂ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਵੇਖਦਿਆਂ ਲੋਕ ਹੁਣ ਤੋਂ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰਨ ਲੱਗ ਪਏ ਹਨ। ਉਨ੍ਹਾਂ ਲੋਕਾਂ ਵੱਲੋਂ ਸ਼ਮੂਲੀਅਤ ਕਰਨ ਤੇ ਪਾਰਟੀ ਵੱਲੋਂ ਕਰਵਾਏ ਜਾ ਰਹੇ ਦੇਸ਼ ਪੱਧਰੀ ਵਿਕਾਸ ਨੂੰ ਵੇਖਦਿਆਂ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਭਵਿੱਖ ਵਿੱਚ ਭਾਜਪਾ ਇਕੱਲਿਆਂ ਹੀ ਪੰਜਾਬ ਵਿਚ ਸਰਕਾਰ ਬਣਾਉਣ ਦੇ ਸਮਰੱਥ ਹੋ ਰਹੀ ਹੈ। ਇਸ ਮੌਕੇ ਨਿਰਮਲ ਸਿੰਘ ਨਾਹਰ, ਪ੍ਰਦੀਪ ਸਿੰਘ ਠਾਕੁਰ, ਅਸ਼ੋਕ ਮਾਹਲਾ ਆਦਿ ਹਾਜ਼ਰ ਸਨ।