ਮਾਰਕੀਟ ਕਮੇਟੀ ਦੇ ਚੇਅਰਮੈਨ ਇੰਡੀਅਨ ਦੀ ਤਾਜਪੋਸ਼ੀ ਕੱਲ੍ਹ ਮਾਰਕੀਟ ਕਮੇਟੀ ਦੇ ਚੈਅਰਮੈਨ ਗੁਰਪਾਲ ਇੰਡੀਅਨ ਦੀ ਤਾਜਪੋਸ਼ੀ 29 ਸਤੰਬਰ ਨੂੰ
Publish Date: Sun, 27 Sep 2026 06:57 PM (IST)
Updated Date: Sun, 27 Sep 2026 07:00 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਤਾਜਪੋਸ਼ੀ 29 ਸਤੰਬਰ ਨੂੰ ਦਾਣਾ ਮੰਡੀ ਕਪੂਰਥਲਾ ਵਿਖੇ ਸਵੇਰੇ 10:00 ਵਜੇ ਹੋਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਉੱਚ ਅਧਿਕਾਰੀ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸਮਾਗਮ ਵਿਚ ਪਹੁੰਚ ਦੀ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਸਿਰਫ ਵਾਅਦੇ ਨਹੀਂ ਕੀਤੇ, ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਵੱਖ-ਵੱਖ ਸਰਕਾਰਾਂ ਸੱਤਾ ਵਿੱਚ ਆਈਆਂ, ਪਰ ਪੰਜਾਬ ਦੇ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਪੱਕਾ ਹੱਲ ਨਹੀਂ ਹੋ ਸਕਿਆ। ਲੋਕ ਗਲੀਆਂ, ਨਾਲੀਆਂ ਤੇ ਸੜਕਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਲਈ ਤਰਸਦੇ ਰਹੇ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਰਫ਼ ਸਿਆਸੀ ਬਿਆਨਾਂ ’ਤੇ ਵਿਸ਼ਵਾਸ ਨਹੀਂ ਕਰਦੇ, ਬਲਕਿ ਸਰਕਾਰਾਂ ਦੇ ਕੰਮਾਂ ਦਾ ਮੁਲਾਂਕਣ ਜ਼ਮੀਨੀ ਪੱਧਰ ’ਤੇ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਕਪੂਰਥਲਾ ਵਿਚ ਆੜਤੀਆਂ, ਸ਼ੈਲਰ ਮਾਲਕ, ਕਿਸਾਨਾਂ ਮਜ਼ਦੂਰਾ, ਸਬਜ਼ੀ ਮੰਡੀ, ਮੰਡੀ ਬੋਰਡ ਦੀਆਂ ਸੜਕਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੇਅਰਮੈਨ ਦਾ ਅਹੁਦਾ ਉਨ੍ਹਾਂ ਲਈ ਸੱਤਾ ਦਾ ਸੁੱਖ ਮਾਣਨ ਦਾ ਸਾਧਨ ਨਹੀਂ, ਬਲਕਿ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੈ।