ਬਾਬਾ ਦੀਪ ਸਿੰਘ ਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨੂੰ ਬਾਬਾ ਦੀਪ ਸਿੰਘ ਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨੂੰ
Publish Date: Thu, 12 Nov 2026 08:08 PM (IST)
Updated Date: Thu, 12 Nov 2026 08:09 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਮਰਪਿਤ ਸਮਾਗਮ ਕਰਵਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਦੀਪ ਸਿੰਘ ਜੀ ਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 15 ਤਰੀਕ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆ। ਇਸ ਸਮੇਂ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।