ਜੋਸਨ ਦੇ ਹੱਕ ’ਚ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਵਿਸ਼ਾਲ ਪ੍ਰਦਰਸ਼ਨ ਇੰਦਰਜੀਤ ਸਿੰਘ ਜੋਸ਼ਨ ਦੇ ਹੱਕ ’ਚ ਅਕਾਲੀ ਦਲ ਦੇ ਵਰਕਰਾਂ ਦਾ ਵਿਸ਼ਾਲ ਪ੍ਰਦਰਸ਼ਨ
Publish Date: Tue, 21 Jul 2026 09:53 PM (IST)
Updated Date: Tue, 21 Jul 2026 09:55 PM (IST)
ਜਲਦ ਹੀ ਸੁਲਤਾਨਪੁਰ ਲੋਧੀ ’ਚ ਹਲਕਾ ਇੰਚਾਰਜ ਲਗਾਇਆ ਜਾਵੇਗਾ : ਬਰਾੜ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਵਿੱਚ ਉਸ ਵੇਲੇ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ ਦੇ ਹੱਕ ਵਿੱਚ ਹਲਕੇ ਭਰ ਤੋਂ ਪਹੁੰਚੇ ਅਕਾਲੀ ਵਰਕਰਾਂ ਤੇ ਆਗੂਆਂ ਦਾ ਵਿਸ਼ਾਲ ਇਕੱਠ ਹੋਇਆ। ਇਕੱਠ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਟਕਸਾਲੀ ਅਕਾਲੀ ਵਰਕਰਾਂ ਨੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵੱਲੋਂ ਨਿਯੁਕਤ ਕੀਤੇ ਗਏ ਆਬਜ਼ਰਵਰ ਬਲਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਅਤੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਕੱਠ ਦੌਰਾਨ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂਆਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਦਾ ਅਹਿਦ ਦੁਹਰਾਇਆ। ਸਿਆਸੀ ਹਲਕਿਆਂ ਵਿੱਚ ਇਸ ਇਕੱਠ ਨੂੰ ਆਉਣ ਵਾਲੇ ਦਿਨਾਂ ਲਈ ਅਹਿਮ ਸੰਕੇਤਾਂ ਵਜੋਂ ਵੀ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਆਬਜ਼ਰਵਰ ਬਲਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਪੁਰ ਲੋਧੀ ਹਲਕੇ ਵਿੱਚ ਵਰਕਰਾਂ ਤੇ ਆਗੂਆਂ ਦੀ ਰਾਇ ਜਾਣਨ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਦੇਖ ਕੇ ਉਹ ਬੇਹੱਦ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ ਦਾ ਟਕਸਾਲੀ ਅਤੇ ਪੰਥਕ ਗੜ੍ਹ ਰਿਹਾ ਹੈ, ਪਰ ਪਿਛਲੇ ਕਾਫੀ ਸਮੇਂ ਤੋਂ ਹਲਕੇ ਨੂੰ ਮਜ਼ਬੂਤ ਸਿਆਸੀ ਨੁਮਾਇੰਦਗੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅੱਜ ਵਰਕਰਾਂ ਦੇ ਉਤਸ਼ਾਹ, ਏਕਤਾ ਅਤੇ ਭਾਰੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਦਾ ਕਾਡਰ ਅੱਜ ਵੀ ਪਹਿਲਾਂ ਵਾਂਗ ਮਜ਼ਬੂਤ ਹੈ। ਮੱਖਣ ਬਰਾੜ ਨੇ ਕਿਹਾ ਕਿ ਉਹ ਹਲਕੇ ਦੀ ਪੂਰੀ ਰਿਪੋਰਟ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੱਕ ਪਹੁੰਚਾਉਣਗੇ ਅਤੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਹਲਕੇ ਨੂੰ ਨਵਾਂ ਇੰਚਾਰਜ ਮਿਲੇਗਾ ਅਤੇ ਪਾਰਟੀ ਵੱਲੋਂ ਖੁਸ਼ਖਬਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਰ ਫ਼ੈਸਲਾ ਵਰਕਰਾਂ ਦੀ ਭਾਵਨਾ ਅਤੇ ਸੰਗਠਨ ਦੀ ਮਜ਼ਬੂਤੀ ਨੂੰ ਧਿਆਨ ਵਿੱਚ ਰੱਖ ਕੇ ਹੀ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦਾ ਇਕੱਠ ਦੇਖ ਕੇ ਉਨ੍ਹਾਂ ਦਾ ਮਨ ਗਦਗਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਦਾ ਆਧਾਰ ਅੱਜ ਵੀ ਮਜ਼ਬੂਤ ਹੈ ਅਤੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਜਿਸ ਵੀ ਆਗੂ ਨੂੰ ਹਲਕਾ ਇੰਚਾਰਜ ਨਿਯੁਕਤ ਕਰੇਗੀ, ਸਮੁੱਚਾ ਜ਼ਿਲ੍ਹਾ ਉਸ ਦਾ ਪੂਰਾ ਸਾਥ ਦੇਵੇਗਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਇੰਦਰਜੀਤ ਸਿੰਘ ਜੋਸਨ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਹਲਕੇ ਦੇ ਵਰਕਰਾਂ ਅਤੇ ਸੀਨੀਅਰ ਆਗੂਆਂ ਵੱਲੋਂ ਮਿਲਿਆ ਅਥਾਹ ਪਿਆਰ ਉਨ੍ਹਾਂ ਲਈ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਵੀ ਹੈ ਅਤੇ ਮਾਣ ਦੀ ਗੱਲ ਵੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈ ਕਮਾਂਡ ਉਨ੍ਹਾਂ ਨੂੰ ਕੋਈ ਵੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਬੁਲੰਦੀਆਂ ’ਤੇ ਲਿਜਾਣ ਲਈ ਦਿਨ-ਰਾਤ ਕੰਮ ਕਰਨਗੇ। ਇਸ ਵਿਸ਼ਾਲ ਇਕੱਠ ਨੇ ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੌਕੇ ਆਬਜ਼ਰਵਰ ਹਲਕਾ ਸੁਲਤਾਨਪੁਰ ਲੋਧੀ ਬਲਜਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਦਵਿੰਦਰਪਾਲ ਸਿੰਘ ਤੋਂ ਇਲਾਵਾ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਜਥੇਦਾਰ ਕੁਲਦੀਪ ਸਿੰਘ ਬੂਲੇ (ਦੋਆਬਾ ਜ਼ੋਨ ਐੱਸ.ਸੀ. ਵਿੰਗ ਪ੍ਰਧਾਨ), ਸਰਪੰਚ ਮਨਜੀਤ ਸਿੰਘ ਗੋਲਡੀ ਡੌਲਾ, ਜਥੇਦਾਰ ਦਰਬਾਰਾ ਸਿੰਘ ਵਿਰਦੀ, ਇਕਬਾਲ ਸਿੰਘ ਭੱਟੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਯੂਰਪ, ਭੁਪਿੰਦਰ ਸਿੰਘ ਮਾਛੀਜੋਆ, ਮਲਕੀਤ ਸਿੰਘ ਰਣਧੀਰਪੁਰ, ਮੈਨੇਜਰ ਚੈਚਲ ਸਿੰਘ, ਬਲਵਿੰਦਰ ਸਿੰਘ ਤੁੜ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਹਰਨੇਕ ਸਿੰਘ ਵਿਰਦੀ, ਸਾਬਕਾ ਸਰਪੰਚ ਹਰਜਿੰਦਰ ਸਿੰਘ ਘੁਮਾਣ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸਰਪੰਚ ਕਾਰਜ ਸਿੰਘ ਤਕੀਆ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਥਿੰਦ, ਸਾਬਕਾ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਬੱਲੀ, ਅਜੀਤ ਸਿੰਘ ਲੰਬੜ, ਮੈਨੇਜਰ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਤੀਰਥ ਸਿੰਘ ਠੱਟਾ ਨਵਾਂ, ਬਿਕਰਮਜੀਤ ਸਿੰਘ ਬਿੱਕਾ, ਸੇਵਾ ਸਿੰਘ, ਬਲਵਿੰਦਰ ਸਿੰਘ, ਬਾਬਾ ਅਜੀਤ ਸਿੰਘ, ਪ੍ਰਦੀਪ ਕੁਮਾਰ, ਹਰਦਿਆਲ ਸਿੰਘ ਸੰਧੂ, ਨਿਸ਼ਾਨ ਸਿੰਘ ਸੰਧੂ, ਕਿਰਤਨਪਾਲ ਸਿੰਘ ਸੰਧੂ, ਜਸਦੀਪ ਸਿੰਘ ਸੰਧੂ, ਅਮਰਜੀਤ ਰਾਮ, ਅਮਨ ਸਹੋਤਾ, ਜੋਗਾ ਸਿੰਘ ਮੱਲੀ, ਛੱਬਾ ਮੈਂਬਰ, ਮਨਪ੍ਰੀਤ ਸਿੰਘ ਮੰਨਾ, ਨਵੀ ਮੜੀਆ, ਚਰਨ ਕਮਲ ਪਿੰਟਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਵਰਕਰ ਅਤੇ ਹਲਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।