
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਮੂਹਿਕ ਛੁੱਟੀ ਲੈਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਫਗਵਾੜਾ ਦੇ ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਨਗਰ ਨਿਗਮ ਫਗਵਾੜਾ ਦੇ ਗੇਟ ਅੱਗੇ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਵਿਸ਼ਾਲ ਇਕੱਠ ਦੀ ਅਗਵਾਈ ਜਸਬੀਰ ਸੈਣੀ, ਸਤਵੰਤ ਟੂਰਾ, ਜਸਬੀਰ ਭੰਗੂ, ਦਲਜੀਤ ਸਿੰਘ, ਸਤਨਾਮ ਰੰਧਾਵਾ, ਅਜੇ ਕੁਮਾਰ, ਹਰਿੰਦਰ ਕੌਰ ਸੇਠੀ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਕੁਲਦੀਪ ਕੌੜਾ, ਡਾ. ਜਤਿੰਦਰ, ਗੁਰਮੁਖ ਲੋਕਪ੍ਰੇਮੀ, ਗਣੇਸ਼ ਭਗਤ, ਜਸਵਿੰਦਰ ਸਿੰਘ, ਪਰਮਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਕੁਲਦੀਪ ਸਿੰਘ, ਗੁਰਮੁਖ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ, ਸਗੋ 18% ਮਹਿੰਗਾਈ ਭੱਤਾ ਦੇਣ ਦੇ ਮਾਨਯੋਗ ਹਾਈ ਕੋਰਟ ਦੇ ਆਦੇਸ਼ ਨੂੰ ਵੀ ਲਾਗੂ ਕਰਨ ਤੋਂ ਮੁਨਕਰ ਹੋਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਜੇ ਸਰਕਾਰ ਵੱਲੋਂ ਅੱਜ ਮੁਲਾਜ਼ਮ ਮਸਲਿਆਂ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਰਜਨਜੀਤ ਸਿੰਘ, ਵਿਨੋਦ ਕੁਮਾਰ, ਜਗਤਾਰ ਸਿੰਘ, ਪੰਕਜ ਰਾਵਤ, ਅੰਮ੍ਰਿਤਪਾਲ ਸਿੰਘ, ਨਵਦੀਪ ਸਿੰਘ, ਕੁਲਵਿੰਦਰ ਰਾਏ, ਅਕਬਰ ਖਾਂ, ਮਨਜੀਤ ਗਾਟ ਬਲਵਿੰਦਰ ਨਿਧੜਕ, ਲਖਵੀਰ ਚੰਦ, ਅਸ਼ੋਕ ਮੂਲ ਨਿਵਾਸੀ, ਦੀਪਕ ਸਹਿਗਲ, ਵਰਿੰਦਰ ਸ਼ਰਮਾ, ਗੁਰਸੇਵਕ ਪਵਨ ਕੁਮਾਰ, ਗੁਰਦਿਆਲ ਚੰਦ, ਗੌਰਵ ਰਾਠੌਰ, ਰਾਮਪਾਲ , ਰਵਿੰਦਰ ਸਿੰਘ, ਤੀਰਥ ਸਿੰਘ , ਅਸ਼ੋਕ ਕੁਮਾਰ, ਨਰੇਸ਼ ਕੁਮਾਰ, ਰਣਜੀਤ ਸਿੰਘ, ਸਤਨਾਮ ਸਿੰਘ, ਮਨਜੀਤ ਲਾਲ, ਪਰਮਜੀਤ ਕੌਰ, ਤ੍ਰਿਪਤਾ ਦੇਵੀ, ਪਰਵੀਨ ਬਾਲਾ, ਨੀਲਮ ਰਾਣੀ, ਵਨੀਤਾ ਜੋਸ਼ੀ, ਮੀਨਾ ਪ੍ਰਭਾਕਰ, ਅਨੀਤਾ ਪਾਲ ਆਦਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਆਗੂ ਹਾਜ਼ਰ ਸਨ।
ਮੁਲਾਜ਼ਮਾਂ ਦੀ ਮੁੱਖ ਮੰਗਾਂ
-18% ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ
-ਸਾਰੇ ਰਹਿੰਦੇ ਬਕਾਏ ਯਕਮੁਸ਼ਤ ਜਾਰੀ ਕੀਤੇ ਜਾਣ
-17-7-20 ਦਾ ਕੇਂਦਰੀ ਸਕੇਲ ਪੱਤਰ ਰੱਦ ਕੀਤਾ ਜਾਵੇ
-ਪੇਂਡੂ ਭੱਤੇ ਸਮੇਤ ਸਾਰੇ ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ
-ਕੱਚੇ ਕਾਮੇ ਪੱਕੇ ਕੀਤੇ ਜਾਣ, ਏਸੀਪੀ ਬਹਾਲ ਕੀਤੀ ਜਾਵੇ
-200 ਰੁਪਏ ਜਜੀਆ ਕਰ ਖ਼ਤਮ ਕੀਤਾ ਜਾਵੇ
-ਕੈਸ਼ਲੈੱਸ ਹੈਲਥ ਸਕੀਮ ਲਾਗੂ ਕੀਤੀ ਜਾਵੇ
-ਡੈੱਥ ਕਮ ਸੇਵਾ ਮੁਕਤੀ ਗ੍ਰੈਚੂਟੀ 25 ਲੱਖ ਕੀਤੀ ਜਾਵੇ
-ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ
-ਪੈਨਸ਼ਨਰਾਂ ਦੀ ਦੁਹਰਾਈ 2.59 ਗੁਣਾਕ ਨਾਲ਼ ਕੀਤੀ ਜਾਵੇ
-ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ
-ਮੁਲਾਜ਼ਮਾਂ ਦੇ ਹੱਕ ’ਚ ਆਏ ਸਾਰੇ ਅਦਾਲਤੀ ਹੁਕਮ ਜਨਰਲਾਇਜ਼ ਕੀਤੇ ਜਾਣ।
-15-1-15 ਦਾ ਪੱਤਰ ਰੱਦ ਕੀਤਾ ਜਾਵੇ ਤੇ ਪ੍ਰੋਬੇਸ਼ਨ ਸਮੇਂ ’ਚ ਪੂਰੀ ਤਨਖਾਹ ਦਿੱਤੀ ਜਾਵੇ
-ਮਾਣ ਭੱਤੇ ’ਤੇ ਕੰਮ ਕਰਦੇ ਆਸ਼ਾ ਵਰਕਰ, ਮਿਡ ਡੇ ਮੀਲ ਵਰਕਰਾਂ ਤੇ ਆਂਗਣਵਾੜੀ ਵਰਕਰਾਂ, ਸਫ਼ਾਈ ਮਜ਼ਦੂਰਾਂ, ਚੌਕੀਦਾਰਾ, ਸੇਵਾਦਾਰਾਂ ਨੂੰ ਪੱਕਾ ਕੀਤਾ ਜਾਵੇ
-ਕੰਪਿਊਟਰ ਅਧਿਆਪਕ, ਐੱਨਐੱਸਕਿਊਐੱਫ, ਮੈਰੀਟੋਰੀਅਸ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ