ਮਾਤਾ ਗੁਰਦੀਪ ਕੌਰ ਪੰਜ ਤੱਤਾਂ ’ਚ ਵਿਲੀਨ ਮਾਤਾ ਗੁਰਦੀਪ ਕੌਰ ਪੰਜ ਤੱਤਾਂ ਵਿੱਚ ਵਿਲੀਨ ,ਪਰਿਵਾਰ ਨੂੰ ਵੱਡਾ ਸਦਮਾ
Publish Date: Mon, 12 Oct 2026 09:03 PM (IST)
Updated Date: Mon, 12 Oct 2026 09:05 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਮਹੱਲਾ ਸੱਥ ਰੰਗੜਾ ਸੁਲਤਾਨਪੁਰ ਲੋਧੀ ਦੇ ਮਾਤਾ ਗੁਰਦੀਪ ਕੌਰ ਤੇ ਗੁਰਸਾਹਿਬ ਸਿੰਘ ਤੇ ਹਰਯੋਧ ਸਿੰਘ ਦੇ ਦਾਦੀ ਜੀ, ਜਿਨ੍ਹਾਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਨੂੰ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਮਾਤਾ ਗੁਰਦੀਪ ਕੌਰ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਨੇ ਦਿੱਤੀ। ਇਸ ਮੌਕੇ ਪਰਿਵਾਰ ਨਾਲ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸ਼ੀਅਤਾਂ ਨੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਵਾਂ ਠੰਡੀਆਂ ਛਾਵਾਂ ਹੁੰਦੀਆਂ ਹਨ ਅਰਥਾਤ ਮਾਂ ਦੇ ਚਲੇ ਜਾਣ ਨਾਲ ਜਥੇ. ਗੁਰਦਿਆਲ ਸਿੰਘ ਖਾਲਸਾ ਦੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਜਥੇ. ਗੁਰਦਿਆਲ ਸਿੰਘ ਖਾਲਸਾ ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਐੱਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜ ਸਵਰਨ ਸਿੰਘ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ, ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਅਕਾਲ ਗਰੁੱਪ ਦੇ ਐੱਮਡੀ ਸੁਖਦੇਵ ਸਿੰਘ ਜੱਜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਤੇ ਦੀਪਕ ਧੀਰ ਰਾਜੂ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਰਾਜੀਵ ਧੀਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਜਤਿੰਦਰ ਸੇਠੀ, ਕੌਂਸਲਰ ਗੁਰਵਿੰਦਰ ਕੌਰ, ਕੌਂਸਲਰ ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਕਰਨ ਚੌਹਾਨ, ਭਾਈ ਜਗਜੀਤ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੁਆਬਾ ਜੋਨ ਐਸ ਸੀ ਵਿੰਗ, ਜਥੇਦਾਰ ਦਿਲਬਾਗ ਸਿੰਘ ਗਿੱਲ, ਕੌਂਸਲਰ ਸੰਦੀਪ ਕੌਰ ਗਿੱਲ, ਜਥੇਦਾਰ ਸਤਨਾਮ ਸਿੰਘ ਰਾਮੇ, ਰਾਗੀ ਸਰਬਜੀਤ ਸਿੰਘ ਬੱਬੂ, ਹੀਰਾ ਸਿੰਘ ਠੇਕੇਦਾਰ, ਨਿਰਮਲ ਪਾਲ ਸਿੰਘ ਬਵੇਜਾ, ਤਜਿੰਦਰਜੀਤ ਸਿੰਘ ਭਵਾਨੀਪੁਰੀਏ, ਮਾਸਟਰ ਮਨਜੀਤ ਸਿੰਘ, ਤੇਜਿੰਦਰ ਸਿੰਘ, ਜਸਕਰਨਬੀਰ ਸਿੰਘ ਗੋਲਡੀ ਆਦਿ ਸ਼ਾਮਲ ਸਨ ।