ਯੋਜਨਾਵਾਂ ਦਾ ਫਾਇਦਾ ਤਾਂ ਜੇ ਉਹ ਲੋੜਵੰਦਾਂ ਤੱਕ ਪਹੁੰਚਣ : ਮਲਕੀਤ ਥਿੰਦ
ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੱਧ ਤੋਂ ਵੱਧ ਕੀਤਾ ਜਾਵੇ ਯੋਜਨਾਵਾਂ ਦਾ ਪ੍ਰਚਾਰ:ਮਲਕੀਤ ਥਿੰਦ
Publish Date: Thu, 19 Feb 2026 09:11 PM (IST)
Updated Date: Thu, 19 Feb 2026 09:12 PM (IST)

--ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਮਲਕੀਤ ਥਿੰਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐੱਸਐੱਸਪੀ ਗੌਰਵ ਤੂਰਾ ਵੀ ਹਾਜ਼ਰ ਸਨ। ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ’ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ। ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀਸੀ ਦੇ ਸਰਟੀਫਿਕੇਟ ਬਣਾਉਣ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ, ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵੱਲੋਂ ਓਬੀਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ, ਪੀਐੱਸਪੀਸੀਐੱਲ, ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਿਵਾਉਣ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਹੇਠਲੇ ਪੱਧਰ ਤੱਕ ਪਹੁੰਚਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐੱਸਡੀਐੱਮ ਮੇਜਰ ਡਾ. ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।