ਗੁਰਸਿਮਰ ਬਣੇ ਐੱਸਓਆਈ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ
ਐਸਓਆਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਿਆ ਜਾਵੇਗਾ-ਗੁਰਸਿਮਰ ਸਿੰਘ
Publish Date: Sun, 21 Jun 2026 06:49 PM (IST)
Updated Date: Sun, 21 Jun 2026 06:51 PM (IST)

ਐੱਸਓਆਈ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਾਂਗੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਿਆ ਐੱਸਓਆਈ ਨਾਲ ਜੋੜਿਆ ਜਾਵੇਗਾ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਸਿਮਰ ਸਿੰਘ ਨੂੰ ਸ਼੍ਰੋਮਣੀ ਐੱਸਓਆਈ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਗੁਰਸਿਮਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਤੇ ਐੱਸਓਆਈ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਹਾ ਕਿ ਉਹ ਪਾਰਟੀ ਵੱਲੋਂ ਕੀਤੇ ਗਏ ਭਰੋਸੇ ’ਤੇ ਖਰ੍ਹਾ ਉਤਰਨਗੇ। ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਨਗੇ। ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਫਗਵਾੜਾ ਹਲਕੇ ਦੀ ਸਮੁੱਚੀ ਜਥੇਬੰਦੀ ਇਕਜੁੱਟ ਹੋ ਕੇ ਕੰਮ ਕਰੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਗੁਰਸਿਮਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਪਾਰਟੀ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਣ ਵਾਲੀ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜਿਸ ਵਿਚ ਬਿਨਾਂ ਭੇਦਭਾਵ ਆਮ ਵਰਕਰ ਆਪਣੀ ਮਿਹਨਤ ਨਾਲ ਵੱਡੇ ਤੋਂ ਵੱਡੇ ਅਹੁਦੇ ਤੱਕ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰਸਿਮਰ ਸਿੰਘ ਪਾਰਟੀ ਦੇ ਮਿਹਨਤੀ ਨੌਜਵਾਨ ਆਗੂ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਨ੍ਹਾਂ ਤੋਂ ਬਹੁਤ ਉਮੀਦਾਂ ਹਨ ਕਿ ਗੁਰਸਿਮਰ ਸਿੰਘ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੇ ਪਿੰਡ-ਪਿੰਡ ਤੱਕ ਪਹੁੰਚਾ ਕੇ ਵਿਧਾਨ ਸਭਾ ਚੋਣਾਂ ਵਿਚ ਹਲਕਾ ਫਗਵਾੜਾ ਦੀ ਸੀਟ ਨੂੰ ਵੱਡੀ ਲੀਡ ਨਾਲ ਜਿੱਤਣ ਵਿਚ ਬਹੁਤ ਵੱਡਾ ਯੋਗਦਾਨ ਪਾਉਣਗੇ। ਇਸ ਮੌਕੇ ਗੁਰਸਿਮਰ ਸਿੰਘ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਲਾਮਬੰਦ ਕਰਨ ਤੇ ਆਪਣੀ ਯੂਥ ਵਿੰਗ, ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸਓਆਈ) ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਗੇ। ਉਨ੍ਹਾਂ ਕਿਹਾ ਕਿ ਪਿੰਡ ਤੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਜਾਵੇਗੀ।