ਵਿਜੇ ਸੋਨੀ, ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 4 ਫਰਵਰੀ ਸਬ-ਡਵੀਜ਼ਨ ਫਗਵਾੜਾ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਸ਼ੋਭਾ ਯਾਤਰਾ ਕਰ ਕੇ ਸ਼ਹਿਰ ਦੇ ਟ੍ਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਫਗਵਾੜਾ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਗ਼ੈਰ-ਸਰਕਾਰੀ ਸਕੂਲਾਂ ਕਾਲਜਾਂ ਵਿਚ ਮਿਤੀ 4 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 4 ਫਰਵਰੀ ਦਿਨ ਸ਼ਨਿੱਚਰਵਾਰ ਨੂੰ ਸ਼ੋਭਾ ਯਾਤਰਾ ਦੇ ਰੂਟ ਵਿਚ ਮੀਟ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।