15 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
15 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
Publish Date: Fri, 13 Feb 2026 07:05 PM (IST)
Updated Date: Fri, 13 Feb 2026 07:09 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ 15 ਫਰਵਰੀ ਨੂੰ ਮਨਾਈ ਜਾ ਰਹੀ ਮਹਾਂਸ਼ਿਵਰਾਤਰੀ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਭਰ ਵਿਚ 15 ਫਰਵਰੀ ਨੂੰ ਧਾਰਮਿਕ ਸਮਾਗਮਾਂ ਵਾਲੀਆਂ ਥਾਵਾਂ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਉਕਤ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।