ਸਿੱਖਿਆ ਬਲਾਕ ਮਸੀਤਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਕੀਤੀ ਮੀਟਿੰਗ ਸਿੱਖਿਆ ਬਲਾਕ ਮਸੀਤਾਂ ਦੀ ਜਿਲ੍ਹਾ ਪੱਧਰੀ ਟੂਰਨਾਮੈਂਟ ਲਈ ਮੀਟਿੰਗ ਆਯੋਜਿਤ
Publish Date: Mon, 02 Nov 2026 09:54 PM (IST)
Updated Date: Mon, 02 Nov 2026 09:56 PM (IST)
ਟੂਰਨਾਮੈਂਟ ਲਈ ਟੀਮਾਂ ਤੇ ਖਿਡਾਰੀਆਂ ਵਿਚ ਭਾਰੀ ਉਤਸ਼ਾਹ : ਕਮਲਜੀਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਮਮਤਾ ਬਜਾਜ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਡਾ. ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਦੇਖ-ਰੇਖ ਹੇਠ ਬਲਾਕ ਮਸੀਤਾਂ ਦੀਆਂ ਪ੍ਰਾਇਮਰੀ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਚੁਣੀਆਂ ਗਈਆਂ ਟੀਮਾਂ ਤੇ ਖਿਡਾਰੀਆਂ ਨੂੰ ਟੂਰਨਾਮੈਂਟ ਲਈ ਤਿਆਰੀਆਂ ਕਰਨ ਸਬੰਧੀ ਅਹਿਮ ਮੀਟਿੰਗ ਬਲਾਕ ਸਿੱਖਿਆ ਦਫਤਰ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜਿੱਥੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਅਕਾਦਮਿਕ ਗਰੁੱਪ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉੱਥੇ ਹੀ ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਸਿੱਖਿਆ ਬਲਾਕ ਮਸੀਤਾਂ ਦੇ ਬਲਾਕ ਪੱਧਰੀ ਟੀਮਾਂ ਵਿੱਚ ਜੇਤੂ ਰਹੀਆਂ ਟੀਮਾਂ ਤੇ ਜੇਤੂ ਖਿਡਾਰੀਆਂ ਨਾਲ-ਨਾਲ ਉਨ੍ਹਾਂ ਦੇ ਕਨਵੀਨਰਾਂ ਦੀਆਂ ਡਿਊਟੀਆਂ ਲਗਾ ਕੇ ਸਾਰੀਆਂ ਹੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਹੀ ਟੀਮਾਂ ਤੇ ਖਿਡਾਰੀਆਂ ਸਬੰਧੀ ਸਮਰੀ ਸ਼ੀਟਾਂ ਕਨਵੀਨਰਾਂ ਵੱਲੋਂ ਪੂਰੀ ਤਰ੍ਹਾਂ ਤਿਆਰ ਹਨ ਤੇ ਜਲਦ ਹੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਇਨ੍ਹਾਂ ਟੀਮਾਂ ਤੇ ਖਿਡਾਰੀਆਂ ਦਾ ਇੱਕ ਵਿਸ਼ੇਸ਼ ਖੇਡ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸੈਂਟਰ ਹੈੱਡ ਟੀਚਰ ਰਾਮ ਸਿੰਘ, ਰਾਜਕੁਮਾਰ, ਕੁਲਦੀਪ ਸਿੰਘ, ਗੁਲਜਿੰਦਰ ਕੌਰ, ਹੈੱਡ ਟੀਚਰ ਬਲਜੀਤ ਕੌਰ, ਸੁਖਚੈਨ ਸਿੰਘ ਬੱਧਣ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸੁਰਜੀਤ ਕੌਰ, ਨਵਨੀਤ ਕੌਰ, ਕੁਲਦੀਪ ਠਾਕੁਰ, ਰਾਜੂ ਜੈਨਪੁਰੀ, ਮਨਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਕੰਵਲਪ੍ਰੀਤ ਸਿੰਘ ਕੌੜਾ ਆਦਿ ਹਾਜ਼ਰ ਸਨ।