ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ
ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ
Publish Date: Fri, 30 Jan 2026 09:51 PM (IST)
Updated Date: Fri, 30 Jan 2026 09:52 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੱਚਖੰਡ ਵਾਸੀ ਸੰਤ ਬਾਬਾ ਰਣਜੀਤ ਸਿੰਘ ਜੀ ਹਰਗੋਬਿੰਦ ਗੜ੍ਹ ਸਾਹਿਬ ਵਾਲਿਆਂ ਦੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਚਰਨ ਚਲੋ ਮਾਰਗ ਗੋਬਿੰਦ ਗੁਰਮਤਿ ਸਮਾਗਮ ਮਿਤੀ 7 ਤੇ 8 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗਿਆਨੀ ਨਰਿੰਦਰ ਸਿੰਘ ਜੀ ਕੈਨੇਡਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਮੈਨੇਜਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿਚ ਸਾਬਕਾ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਕੈਂਥ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇੰਚਾਰਜ ਜਥੇਦਾਰ ਰਣਜੀਤ ਸਿੰਘ ਖੁਰਾਣਾ, ਦਿਹਾਤੀ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ, ਜਰਨੈਲ ਸਿੰਘ ਵਾਹਦ, ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਤੇਜਿੰਦਰ ਬਾਵਾ, ਗੁਰਮੀਤ ਸਿੰਘ ਰਾਵਲਪਿੰਡੀ, ਜਤਿੰਦਰ ਸਿੰਘ ਖਾਲਸਾ, ਬਹਾਦਰ ਸਿੰਘ ਸੰਗਤਪੁਰ, ਇੰਸਪੈਕਟਰ ਗੁਲਜਾਰ ਸਿੰਘ, ਸਤਵਿੰਦਰ ਸਿੰਘ ਘੁੰਮਣ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮੂਹ ਸਾਧ-ਸੰਗਤ ਨੂੰ ਬੇਨਤੀ ਕੀਤੀ ਕਿ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।