ਸਫਾਈ ਕਾਮਿਆਂ ਵੱਲੋਂ ਭਰੋਸੇ ਮਗਰੋਂ ਧਰਨਾ ਸਮਾਪਤ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ
Publish Date: Tue, 10 Nov 2026 07:44 PM (IST)
Updated Date: Tue, 10 Nov 2026 07:45 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਪਾਲਿਕਾ ਕਰਮਚਾਰੀ ਸੰਗਠਨ ਕਪੂਰਥਲਾ ਵੱਲੋ ਆਪਣੀ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਦੇ ਮਕਸਦ ਨਾਲ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਵੱਲੋ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਨਿਗਮ ਕਮਿਸ਼ਨਰ ਅਨੁਪਰ ਕਲੇਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਦੀ ਅਗੁਵਾਈ ਹੇਠ ਸਫਾਈ ਕਰਮਚਾਰੀਆ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਪ੍ਰਧਾਨ ਗੋਪਾਲ ਥਾਪਰ ਨੇ ਸਮੂਹ ਕਰਮਚਾਰੀਆਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਚੱਲੀਆਂ ਆ ਰਹੀਆਂ ਜਾਇਜ਼ ਮੰਗਾਂ ਬਾਰੇ ਹਾਜ਼ਰਾਂ ਨੂੰ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ ਡੀਸੀ ਅਕਾਸ਼ ਬਾਂਸਲ ਅਤੇ ਕਮਿਸ਼ਨਰ ਅਨੁਪਮ ਕਲੇਰ ਨੇ ਸਫਾਈ ਕਰਮਚਾਰੀਆਂ ਨੂੰ ਵਿਸ਼ਵਾਸ਼ ਦਵਾਇਆ ਕਿ ਲੰਬੇ ਸਮੇਂ ਤੋਂ ਆਉਟਸੋਰਸ ਅਤੇ ਠੇਕੇ ਤੇ ਕੰਮ ਕਰ ਰਹੇ ਸਮੂਹ ਸਫਾਈ ਕਰਮਚਾਰੀਆਂ ਨੂੰ ਅਗਲੀ ਹਾਊਸ ਮੀਟਿੰਗ ਵਿੱਚ ਮਤਾ ਪਾ ਕੇ ਪੱਕਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸਤੋਂ ਬਾਅਦ ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ਼ ਦਵਿੰਦਰਪਾਲ ਸਿੰਘ ਹੰਸਪਾਲ ਨੇ ਵੀ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਵੱਲੋ 130 ਸਫਾਈ ਸੇਵਕਾਂ ਅਤੇ 45 ਸੀਵਰਮੈਨਾਂ ਦੀ ਭਰਤੀ ਕਰਵਾਉਣ ਲਈ ਨਿੱਜੀ ਪੱਧਰ ’ਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਸੁਚਾਰੂ ਰੂਪ ਵਿੱਚ ਚੱਲ ਸਕੇ। ਇਨ੍ਹਾਂ ਅਧਿਕਾਰੀਆਂ ਦੇ ਵਿਸ਼ਵਾਸ ਤੋਂ ਬਾਅਦ ਪ੍ਰਧਾਨ ਗੋਪਾਲ ਥਾਪਰ ਨੇ ਮੁਕੰਮਲ ਹੜਤਾਲ ਦੀ ਕਾਲ ਨੂੰ ਰੱਦ ਕਰ ਦਿੱਤਾ ਹੈ ਅਤੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸਫਾਈ ਕਰਮਚਾਰੀਆਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੋਲਿਆ ਗਿਆ ਤਾਂ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਸਤਾ ਅਪਣਾਉਣਾ ਪਵੇਗਾ ।